9.2 C
Toronto
Friday, October 9, 2026
spot_img
Homeਹਫ਼ਤਾਵਾਰੀ ਫੇਰੀਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦਇਸ ਵਾਰ ਦੀ ਯਾਤਰਾ ਦੌਰਾਨ 4 ਲੱਖ ਦੇ ਕਰੀਬ ਸ਼ਰਧਾਲੂ ਹੋ ਚੁੱਕੇ ਹਨ ਨਤਮਸਤਕ
ਅੰਮ੍ਰਿਤਸਰ/ਪਰਵਾਸੀ ਨਿਊਜ਼ : ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ 10 ਅਕਤੂਬਰ ਨੂੰ ਸੰਪੰਨ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਾਲ 20 ਮਈ ਨੂੰ ਆਰੰਭ ਹੋਈ ਇਸ ਯਾਤਰਾ ਦੇ ਚੱਲਦਿਆਂ ਸਾਢੇ 4 ਮਹੀਨੇ ਦੇ ਸਮੇਂ ਦੌਰਾਨ ਕਰੀਬ 4 ਲੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਏ ਹਨ। ਤਕਰੀਬਨ 15 ਹਜ਼ਾਰ ਫੁੱਟ ਤੋਂ ਵਧੇਰੇ ਉਚਾਈ ‘ਤੇ ਸਥਾਪਿਤ ਇਸ ਅਸਥਾਨ ‘ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਰੇ ਸਾਲਾਂ ਨਾਲੋਂ ਵੱਧ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਸੀਤ ਕਾਲ ਵਾਸਤੇ ਬੰਦ ਕਰ ਦਿੱਤੇ ਜਾਣਗੇ। ਇਸਦੇ ਚੱਲਦਿਆਂ ਗੁਰਦੁਆਰਾ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਯਾਤਰਾ ਦੇ ਸਲਾਨਾ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਸਮਾਪਤੀ ਤੋਂ ਪਹਿਲਾਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਬਣਾ ਸਕਦੀ ਸਕਦੀ ਹੈ।

RELATED ARTICLES
POPULAR POSTS