8.2 C
Toronto
Friday, October 9, 2026
spot_img
HomeਕੈਨੇਡਾFront‘ਕਾਕਰੋਚ ਜਨਤਾ ਪਾਰਟੀ’ ਦੇ ਦਿੱਲੀ ’ਚ ਰੋਸ ਪ੍ਰਦਰਸ਼ਨ ਨੂੰ ਪੁਲਿਸ ਨੇ ਨਹੀਂ...

‘ਕਾਕਰੋਚ ਜਨਤਾ ਪਾਰਟੀ’ ਦੇ ਦਿੱਲੀ ’ਚ ਰੋਸ ਪ੍ਰਦਰਸ਼ਨ ਨੂੰ ਪੁਲਿਸ ਨੇ ਨਹੀਂ ਦਿੱਤੀ ਮਨਜੂਰੀ

‘ਕਾਕਰੋਚ ਜਨਤਾ ਪਾਰਟੀ’ ਦੇ ਦਿੱਲੀ ’ਚ ਰੋਸ ਪ੍ਰਦਰਸ਼ਨ ਨੂੰ ਪੁਲਿਸ ਨੇ ਨਹੀਂ ਦਿੱਤੀ ਮਨਜੂਰੀ
ਦਿੱਲੀ ਆਉਣ ਵਾਲੀਆਂ ਕਈ ਟਰੇਨਾਂ ਰੱਦ ਅਤੇ 57 ਮੈਟਰੋ ਸਟੇਸ਼ਨ ਵੀ ਕੀਤੇ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਜੰਤਰ-ਮੰਤਰ ਉਤੇ ‘ਕਾਕਰੋਚ ਜਨਤਾ ਪਾਰਟੀ’ ਵਲੋਂ ਭਲਕੇ 10 ਅਕਤੂਬਰ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਪੁਲਿਸ ਨੇ ਮਨਜੂਰੀ ਨਹੀਂ ਦਿੱਤੀ ਹੈ। ਪੁਲਿਸ ਵਲੋਂ ਕਿਹਾ ਗਿਆ ਹੈ ਕਿ ਇਸ ਰੋਸ ਪ੍ਰਦਰਸ਼ਨ ਦੀ ਜਾਣਕਾਰੀ ਬਹੁਤ ਲੇਟ ਦਿੱਤੀ ਗਈ ਹੈ। ਇਸਦੇ ਚੱਲਦਿਆਂ ਨਵੀਂ ਦਿੱਲੀ ਅਤੇ ਹਜ਼ਰਤ ਨਿਜਾਮੂਦੀਨ ਸਟੇਸ਼ਨ ’ਤੇ ਆਉਣ ਵਾਲੀਆਂ ਸਾਰੀਆਂ ਮੇਲ ਅਤੇ ਐਕਸਪ੍ਰੈਸ ਟਰੇਨਾਂ ਭਲਕੇ 10 ਅਕਤੂਬਰ ਨੂੰ ਰੱਦ ਕਰ ਦਿੱਤੀਆਂ ਗਈਆਂ ਹਨ। ਮੀਡੀਆ ਰਿਪੋਰਟਾਂ ਦੇ ਮੁਤਾਬਕ ਰੇਲ ਵਿਭਾਗ ਵਲੋਂ ਇਨ੍ਹਾਂ ਟਰੇਨਾਂ ਨੂੰ ਉਨ੍ਹਾਂ ਦੇ ਸ਼ੁਰੂਆਤੀ ਸਟੇਸ਼ਨਾਂ ’ਤੇ ਹੀ ਰੋਕ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ‘ਕਾਕਰੋਚ ਜਨਤਾ ਪਾਰਟੀ’ ਅਤੇ ਖੱਬੇ ਪੱਖੀ ਸੰਗਠਨਾਂ ਨੇ ਦੇਸ਼ ਭਰ ਵਿਚ ਆਪਣੇ ਸਮਰਥਕਾਂ ਨੂੰ ਹਿਰਾਸਤ ਵਿਚ ਲੈਣ ਦਾ ਇਲਜ਼ਾਮ ਲਗਾਇਆ ਹੈ। ਪੁਲਿਸ ਨੇ ਇਸ ਪ੍ਰਦਰਸ਼ਨ ਤੋਂ ਪਹਿਲਾਂ 57 ਮੈਟਰੋ ਸਟੇਸ਼ਨ ਬੰਦ ਕਰਨ ਅਤੇ 10 ਡਿਟੈਨਸ਼ਨ ਸੈਂਟਰ ਬਣਾਉਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ‘ਕਾਕਰੋਚ ਜਨਤਾ ਪਾਰਟੀ’ ਦਾ ਇਲਜ਼ਾਮ ਹੈ ਕਿ ਪੁਣੇ ਦੇ ਵਿਦਿਆਰਥੀਆਂ ਨੂੰ ਦਿੱਲੀ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਹੀ ਹਿਰਾਸਤ ’ਚ ਲੈ ਲਿਆ ਗਿਆ ਹੈ।

RELATED ARTICLES
POPULAR POSTS