8.2 C
Toronto
Friday, October 9, 2026
spot_img
HomeਕੈਨੇਡਾFrontਸੀਬੀਆਈ ਜਾਂਚ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ...

ਸੀਬੀਆਈ ਜਾਂਚ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੇ ਜਸਟਿਸ ਸ਼ੀਲ ਨਾਗੂ ਹੋਏ ਵੱਖ

ਸੀਬੀਆਈ ਜਾਂਚ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੇ ਜਸਟਿਸ ਸ਼ੀਲ ਨਾਗੂ ਹੋਏ ਵੱਖ
ਸੀਐਮ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕੀਤਾ ਹਾਈਕੋਰਟ ਦਾ ਰੁਖ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੇ ਸੀਬੀਆਈ ਦੀ ਜਾਂਚ ਖਿਲਾਫ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਜਿਵੇਂ ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਦੇ ਸਾਹਮਣੇ ਆਇਆ ਤਾਂ ਜਸਟਿਸ ਦੱਤਾ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਜਸਟਿਸ ਨਾਗੂ ਵਲੋਂ ਨਹੀਂ ਕੀਤੀ ਜਾ ਸਕਦੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿਚ ਆਪਣੀ ਤਰੱਕੀ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਵਜੋਂ ਆਪਣੇ ਕਾਰਜਕਾਲ ਦੌਰਾਨ ਜਸਟਿਸ ਨਾਗੂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਜੁੜੇ ਕੇਸਾਂ ਦੀ ਲਗਾਤਾਰ ਸੁਣਵਾਈ ਕੀਤੀ ਸੀ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਜੈਦੀਪ ਗੁਪਤਾ ਨੇ ਦਲੀਲ ਦਿੱਤੀ ਹੈ ਕਿ ਉਹ ਜਸਟਿਸ ਨਾਗੂ ਵਲੋਂ ਨਜਿੱਠੇ ਗਏ ਫੈਸਲਿਆਂ ’ਤੇ ਭਰੋਸਾ ਨਹੀਂ ਕਰ ਰਹੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਲੰਘੀ 5 ਅਕਤੂਬਰ ਨੂੰ ਸੀਬੀਆਈ ਵਲੋਂ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫ.ਆਈ.ਆਰ. ਵਿਚ ਆਪਣੇ ਖਿਲਾਫ ਜਾਂਚ ਨੂੰ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਹੁੰਚ ਕੀਤੀ ਹੈ।

RELATED ARTICLES
POPULAR POSTS