8.2 C
Toronto
Friday, October 9, 2026
spot_img
HomeਕੈਨੇਡਾFrontਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਬਣੇ ਰੈਗੂਲਰ ਡੀਜੀਪੀ

ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਬਣੇ ਰੈਗੂਲਰ ਡੀਜੀਪੀ

ਪੰਜਾਬ ਦੇ ਮੌਜੂਦਾ ਡੀਜੀਪੀ ਗੌਰਵ ਯਾਦਵ ਬਣੇ ਰੈਗੂਲਰ ਡੀਜੀਪੀ

ਚਾਰ ਸਾਲਾਂ ਬਾਅਦ ਪੰਜਾਬ ਨੂੰ ਮਿਲਿਆ ਹੈ ਰੈਗੂਲਰ ਡੀਜੀਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਆਖ਼ਰ 1992 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਇਸ ਮਾਮਲੇ ’ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਸੀ ਅਤੇ ਉਸ ਤੋਂ ਪਹਿਲਾਂ ਹੀ ਅੱਜ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਰੈਗੂਲਰ ਡੀਜੀਪੀ ਵਜੋਂ ਗੌਰਵ ਯਾਦਵ ਨੂੰ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਆਈਪੀਐੱਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲਿਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀਜੀਪੀ ਦੀ ਨਿਯੁਕਤੀ ਲਟਕੀ ਹੋਈ  ਸੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ।

RELATED ARTICLES
POPULAR POSTS