13.5 C
Toronto
Monday, October 12, 2026
spot_img
HomeਕੈਨੇਡਾFrontਦਿੱਲੀ ਦੇ ਜੰਤਰ-ਮੰਤਰ ’ਤੇ ਧਰਨੇ-ਪ੍ਰਦਰਸ਼ਨਾਂ ’ਤੇ ਲੱਗੀ ਰੋਕ - ਤਿੰਨ ਨਵੀਆਂ ਥਾਵਾਂ...

ਦਿੱਲੀ ਦੇ ਜੰਤਰ-ਮੰਤਰ ’ਤੇ ਧਰਨੇ-ਪ੍ਰਦਰਸ਼ਨਾਂ ’ਤੇ ਲੱਗੀ ਰੋਕ – ਤਿੰਨ ਨਵੀਆਂ ਥਾਵਾਂ ਕੀਤੀਆਂ ਗਈਆਂ ਤੈਅ

ਦਿੱਲੀ ਦੇ ਜੰਤਰ-ਮੰਤਰ ’ਤੇ ਧਰਨੇ-ਪ੍ਰਦਰਸ਼ਨਾਂ ’ਤੇ ਲੱਗੀ ਰੋਕ – ਤਿੰਨ ਨਵੀਆਂ ਥਾਵਾਂ ਕੀਤੀਆਂ ਗਈਆਂ ਤੈਅ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਪ੍ਰਦਰਸ਼ਨ ਸਥਾਨਾਂ ਦੀ ਸੂਚੀ ਵਿਚੋਂ ਹਟਾ ਦਿੱਤਾ ਹੈ। ਹੁਣ ਧਰਨਿਆਂ ਅਤੇ ਮੁਜ਼ਾਹਰਿਆਂ ਲਈ ਰਾਮਲੀਲਾ ਮੈਦਾਨ, ਬੁਰਾੜੀ ਗਰਾਊਂਡ ਅਤੇ ਪੂਰਬੀ ਦਿੱਲੀ ਦੇ ਸੀਬੀਡੀ ਗਰਾਊਂਡ ਨੂੰ ਨਵੇਂ ਸਥਾਨਾਂ ਵਜੋਂ ਮਾਨਤਾ ਦਿੱਤੀ ਗਈ ਹੈ। ਦਿੱਲੀ ਦੇ ਪੁਲਿਸ ਕਮਿਸ਼ਨਰ ਅਨੁਰਾਗ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਭਾਰਤੀ ਗ੍ਰਹਿ ਮੰਤਰਾਲੇ ਨੇ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਅਧਿਕਾਰ ਲਈ ਮੌਜੂਦਾ ਥਾਂ ਦੀ ਜਗ੍ਹਾ ਬਦਲਵੇਂ ਸਥਾਨ ਲੱਭਣ ਵਾਸਤੇ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਦੀਆਂ ਸਿਫਾਰਸ਼ਾਂ ਦੇ ਅਧਾਰ ’ਤੇ ਹੀ ਜੰਤਰ-ਮੰਤਰ ਨੂੰ ਸੂਚੀ ’ਚੋਂ ਹਟਾ ਕੇ ਇਹ ਤਿੰਨ ਨਵੀਆਂ ਥਾਵਾਂ ਤੈਅ ਕੀਤੀਆਂ ਗਈਆਂ ਹਨ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਥਾਵਾਂ ’ਤੇ ਪ੍ਰਦਰਸ਼ਨ ਕਰਨ ਦੇ ਨਿਯਮਾਂ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ 1993 ਵਿਚ ਜੰਤਰ-ਮੰਤਰ ਨੂੰ ਦਿੱਲੀ ਦਾ ਮੁੱਖ ਪ੍ਰਦਰਸ਼ਨ ਸਥਾਨ ਬਣਾਇਆ ਗਿਆ ਸੀ। ਉਧਰ ਦੂਜੇ ਪਾਸੇ ਐਸ.ਆਈ.ਆਰ. ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖਿਲਾਫ ਕਾਂਗਰਸ ਸਣੇ ਹੋਰ ਸਿਆਸੀ ਵਿਰੋਧੀ ਪਾਰਟੀਆਂ ਨੇ ਦਿੱਲੀ ਵਿਚ ਪੈਦਲ ਮਾਰਚ ਵੀ ਕੀਤਾ ਹੈ।

RELATED ARTICLES
POPULAR POSTS