13.5 C
Toronto
Monday, October 12, 2026
spot_img
HomeਕੈਨੇਡਾFrontਡੀ.ਏ. ਦੇ ਮਾਮਲੇ ਵਿਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ...

ਡੀ.ਏ. ਦੇ ਮਾਮਲੇ ਵਿਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਰਸਮੀ ਨੋਟਿਸ ਜਾਰੀ

ਡੀ.ਏ. ਦੇ ਮਾਮਲੇ ਵਿਚ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਰਸਮੀ ਨੋਟਿਸ ਜਾਰੀ
27 ਅਕਤੂਬਰ ਤੱਕ ਮੰਗਿਆ ਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਢੇ 7 ਲੱਖ ਦੇ ਕਰੀਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਦੇ ਬਕਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਅਦਾਲਤੀ ਹੁਕਮਾਂ ਦੀ ਤਾਮੀਲ ਰਿਪੋਰਟ ਦਾਖਲ ਕਰਨ ਦੇ ਦਿਸ਼ਾ ਨਿਰਦੇਸ਼ਾਂ ਦੇ ਦੋ ਮਹੀਨਿਆਂ ਤੋਂ ਵੱਧ ਸਮੇਂ ਬਾਅਦ, ਮਾਨਯੋਗ ਜਸਟਿਸ ਵਿਨੋਦ ਐਸ. ਭਾਰਦਵਾਜ ਅਤੇ ਜਸਟਿਸ ਰਵਿੰਦਰ ਮਲਿਕ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਅਪਰਾਧਿਕ ਮਾਣਹਾਨੀ ਦਾ ਰਸਮੀ ਨੋਟਿਸ ਜਾਰੀ ਕਰ ਦਿੱਤਾ ਹੈ। ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਹੈ ਕਿ ਪਹਿਲਾਂ ਸੁਣਵਾਈ ਕਰ ਰਹੇ ਬੈਂਚ ਵਲੋਂ ਇਸ ਮਾਮਲੇ ਨੂੰ ਮਾਣਹਾਨੀ ਬੈਂਚ ਕੋਲ ਭੇਜਣਾ ਹੀ ਇਹ ਦਰਸਾਉਂਦਾ ਹੈ ਕਿ ਸਰਕਾਰ ਵਲੋਂ ਦਾਖਲ ਹਲਫਨਾਮੇ ਅਤੇ ਦਸਤਾਵੇਜ਼ਾਂ ਦੀ ਪ੍ਰਥਮ ਦਿ੍ਰਸ਼ਟੀ ਦੀ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਆਉਂਦੀ 27 ਅਕਤੂਬਰ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਦੋਂ ਕਿ ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।

RELATED ARTICLES
POPULAR POSTS