13.5 C
Toronto
Monday, October 12, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ
ਸੀਬੀਆਈ ਨੂੰ ਜਬਰੀ ਕਾਰਵਾਈ ਕਰਨ ਤੋਂ ਰੋਕਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਕਿਸੇ ਵੀ ਤਰ੍ਹਾਂ ਦੀ ਜ਼ਬਰੀ ਕਾਰਵਾਈ ਕਰਨ ਤੋਂ ਸਪੱਸ਼ਟ ਤੌਰ ’ਤੇ ਰੋਕ ਦਿੱਤਾ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਤੋਂ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਦੇ ਨਾਲ ਕਈ ਹੋਰਨਾਂ ਨੂੰ ਵੀ ਰਾਹਤ ਮਿਲੀ ਹੈ। ਉਹ ਹੁਣ ਸੀਬੀਆਈ ਦੀ ਜਾਂਚ ਵਿਚ ਸ਼ਾਮਲ ਹੋ ਸਕਣਗੇ, ਪਰੰਤੂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਗਿ੍ਰਫਤਾਰੀ ਤੋਂ ਰਾਹਤ ਮਿਲ ਗਈ ਹੈ। ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਸੀਬੀਆਈ ਮਾਮਲੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਖਿਲਾਫ ਕੋਈ ਜ਼ਬਰੀ ਕਾਰਵਾਈ ਨਹੀਂ ਕਰ ਸਕੇਗੀ। ਜ਼ਿਕਰਯੋਗ ਹੈ ਕਿ ਓਐਸਡੀ ਰਾਜਬੀਰ ਸਿੰਘ ਘੁੰਮਣ ਖਿਲਾਫ ਭਿ੍ਰਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ।

RELATED ARTICLES
POPULAR POSTS