17.7 C
Toronto
Tuesday, October 13, 2026
spot_img
HomeਕੈਨੇਡਾFrontਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ...

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ
*ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ*
ਚੰਡੀਗੜ੍ਹ :
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਦੇ ਹੁਨਰ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ।

ਮੰਤਰੀ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਗਟਾਉਣ ਲਈ ਮੰਚ ਪ੍ਰਦਾਨ ਕਰਨ ਸਬੰਧੀ ਸਕੂਲ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

‘ਤਰੰਗ: ਵੇਵਜ਼ ਆਫ਼ ਟੈਲੈਂਟ’ ਵਿਸ਼ੇ ‘ਤੇ ਆਧਾਰਿਤ ਸਾਲਾਨਾ ਸਮਾਗਮ ਦੌਰਾਨ ਸੰਗੀਤ, ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵਾਲੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗਾਇਨ ਨਾਲ ਹੋਈ, ਜਿਸ ਤੋਂ ਬਾਅਦ ਮਨਮੋਹਕ ਸੰਗੀਤਕ ਪੇਸ਼ਕਾਰੀਆਂ ਅਤੇ ਵੱਖ-ਵੱਖ ਸੂਬਿਆਂ ਦੇ ਰਵਾਇਤੀ ਨਾਚ ਪੇਸ਼ ਕੀਤੇ ਗਏ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਦੇਸ਼-ਭਗਤੀ, ਸੱਭਿਆਚਾਰਕ ਵਿਭਿੰਨਤਾ ਅਤੇ ਮਹੱਤਵਪੂਰਨ ਸਮਾਜਿਕ ਸੰਦੇਸ਼ ਦਿੱਤੇ ਗਏ।

ਇਸ ਮੌਕੇ, ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਨੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੰਸਥਾ ਵਿੱਚ ਭਰੋਸਾ ਪ੍ਰਗਟਾਉਣ ਅਤੇ ਲਗਾਤਾਰ ਸਹਿਯੋਗ ਦੇਣ ਲਈ ਮਾਪਿਆਂ ਦਾ ਵੀ ਧੰਨਵਾਦ ਕੀਤਾ।

ਸਕੂਲ ਪ੍ਰਬੰਧਨ ਨੇ ਆਪਣੇ ਬੁਨਿਆਦੀ ਢਾਂਚੇ ਦੇ ਵਿਕਾਸ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਅਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਨੂੰ ਡੇਰਾਬੱਸੀ ਵਿੱਚ ਇੱਕ ਮੋਹਰੀ ਵਿਦਿਅਕ ਸੰਸਥਾ ਵਜੋਂ ਸਥਾਪਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Previous article
Next article
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ* — ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ ‘ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ — ਪਟਿਆਲਾ ਵਿੱਚ ਪ੍ਰੀਵੈਂਟਿਵ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਵੱਲੋਂ ‘ਯੂ.ਵੁਈ.ਕੈਨ.’ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ — 12 ਮਹੀਨਿਆਂ ਵਿੱਚ 20,000 ਵਿਅਕਤੀਆਂ ਦੀ ਹੋਵੇਗੀ ਜਾਂਚ; 10,000 ਔਰਤਾਂ ਦੀ ਦਰਦ ਅਤੇ ਰੇਡੀਏਸ਼ਨ-ਮੁਕਤ ‘ਆਈ-ਬ੍ਰੈਸਟ ਐਗਜ਼ਾਮ’ ਰਾਹੀਂ ਕੀਤੀ ਜਾਵੇਗੀ ਜਾਂਚ ਚੰਡੀਗੜ੍ਹ, 12 ਅਕਤੂਬਰ: ਜ਼ਮੀਨੀ ਪੱਧਰ ‘ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਦਾ ਪ੍ਰਾਜੈਕਟ ਚਲਾਉਣ ਲਈ ਇੱਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ ਹੈ। ਇਸ ਸਮਝੌਤੇ ‘ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਯੁਵਰਾਜ ਸਿੰਘ ਫਾਊਂਡੇਸ਼ਨ ਦੀ ਟਰੱਸਟੀ ਪੂਨਮ ਨੰਦਾ ਵੱਲੋਂ ਰਸਮੀ ਤੌਰ ‘ਤੇ ਹਸਤਾਖ਼ਰ ਕੀਤੇ ਗਏ। ਬਿਮਾਰੀ ਹੋਣ ਮਗਰੋਂ ਇਲਾਜ ਕਰਵਾਉਣ ਦੀ ਥਾਂ ਪਹਿਲਾਂ ਹੀ ਸਿਹਤ ਸੰਭਾਲ ਪ੍ਰਤੀ ਸਰਗਰਮ ਰਹਿਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮਕਸਦ ਨਿਯਮਤ ਜਾਂਚ ਨੂੰ ਉਤਸ਼ਾਹਿਤ ਕਰਨਾ ਅਤੇ ਸਕ੍ਰੀਨਿੰਗ ਪ੍ਰਤੀ ਲੋਕਾਂ ਦੇ ਡਰ ਨੂੰ ਦੂਰ ਕਰਨਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਜਿਸ ਤਰ੍ਹਾਂ ਯੁਵਰਾਜ ਸਿੰਘ ਨੇ ਕ੍ਰਿਕਟ ਦੇ ਮੈਦਾਨ ਵਿੱਚ ਭਾਰਤੀ ਕ੍ਰਿਕਟ ਟੀਮ ਦੀਆਂ ਇਤਿਹਾਸਕ ਜਿੱਤਾਂ ਦੀ ਅਗਵਾਈ ਕੀਤੀ ਅਤੇ ਆਪਣੇ ਦ੍ਰਿੜ੍ਹ ਇਰਾਦੇ ਨਾਲ ਕੈਂਸਰ ਨੂੰ ਮਾਤ ਦਿੱਤੀ, ਉਸੇ ਤਰ੍ਹਾਂ ਹੁਣ ਉਹ ਸਾਡੇ ਲੋਕਾਂ ਵਿੱਚ ਸਮੇਂ ਸਿਰ ਜਾਂਚ ਦੀ ਮੁਹਿੰਮ ਦੀ ਅੱਗੇ ਹੋ ਕੇ ਅਗਵਾਈ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੈਂਸਰ ਦੀ ਪਛਾਣ ਸ਼ੁਰੂਆਤੀ ਦੌਰ ਵਿੱਚ ਹੋ ਜਾਵੇ ਤਾਂ ਇਹ ਪੂਰੀ ਤਰ੍ਹਾਂ ਇਲਾਜਯੋਗ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ, “ਸਾਡਾ ਟੀਚਾ ਬਿਲਕੁਲ ਸਪੱਸ਼ਟ ਹੈ: ਕੈਂਸਰ ਦੇ ਫੈਲਣ ਤੋਂ ਪਹਿਲਾਂ ਹੀ, ਜਦੋਂ ਇਹ ਇਲਾਜਯੋਗ ਹੈ, ਇਸ ਦੀ ਪਛਾਣ ਕਰਨਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਅਸੀਂ ਆਧੁਨਿਕ ਅਤੇ ਦਰਦ-ਰਹਿਤ ਸਕ੍ਰੀਨਿੰਗ ਸੁਵਿਧਾ ਸਿੱਧੀ ਲੋਕਾਂ ਦੇ ਦਰ ਤੱਕ ਪਹੁੰਚਾਉਣ ਜਾ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਨਾਗਰਿਕ ਆਪਣੀ ਝਿਜਕ ਛੱਡਣ ਅਤੇ ਆਪਣੀ ਨਿਯਮਤ ਸਿਹਤ ਸੰਭਾਲ ਨੂੰ ਤਰਜੀਹ ਦੇਣ।” ਮਰੀਜ਼ਾਂ ਨੂੰ ਮੁਕੰਮਲ ਵਿੱਤੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਵੱਕਾਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮ.ਐੱਮ.ਐੱਸ.ਵਾਈ.) ਤਹਿਤ ਯੋਗ ਲਾਭਪਾਤਰੀਆਂ ਨੂੰ ਕੈਂਸਰ ਦਾ ਮੁਕੰਮਲ ਇਲਾਜ ਬਿਲਕੁਲ ਮੁਫ਼ਤ ਅਤੇ ਨਕਦੀ-ਰਹਿਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ 12 ਮਹੀਨਿਆਂ ਦੇ ਸਾਂਝੇ ਉਪਰਾਲੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ 20,000 ਲਾਭਪਾਤਰੀਆਂ ਦੀ ਜਾਂਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵਿੱਚ ਅਤਿ-ਆਧੁਨਿਕ ‘ਆਈ-ਬ੍ਰੈਸਟ-ਐਗਜ਼ਾਮ’ ਯੰਤਰ ਰਾਹੀਂ 10,000 ਔਰਤਾਂ ਦੀ ਛਾਤੀ ਦੇ ਕੈਂਸਰ ਦੀ ਵਿਸ਼ੇਸ਼ ਜਾਂਚ ਸ਼ਾਮਲ ਹੈ—ਜੋ ਕਿ ਸਹੀ ਕਲੀਨਿਕਲ ਮੁਲਾਂਕਣ ਲਈ ਤਿਆਰ ਕੀਤਾ ਗਿਆ ਇੱਕ ਨਵੀਨਤਾਕਾਰੀ, ਨਾਨ-ਇਨਵੇਸਿਵ ਅਤੇ ਰੇਡੀਏਸ਼ਨ-ਮੁਕਤ ਉਪਕਰਨ ਹੈ। ਇਸ ਤੋਂ ਇਲਾਵਾ 10,000 ਪੁਰਸ਼ਾਂ ਅਤੇ ਔਰਤਾਂ ਦੀ ਮੂੰਹ ਦੇ ਕੈਂਸਰ ਦੀ ਵਿਆਪਕ ਕਲੀਨਿਕਲ ਸਕ੍ਰੀਨਿੰਗ ਕੀਤੀ ਜਾਵੇਗੀ। ਇਸ ਪ੍ਰਾਜੈਕਟ ਵਿੱਚ ਇੱਕ ਮਜ਼ਬੂਤ ਰੈਫਰਲ ਪ੍ਰਣਾਲੀ ਵੀ ਸ਼ਾਮਲ ਹੈ ਤਾਂ ਜੋ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਨੂੰ ਠੋਸ ਜਾਂਚ ਅਤੇ ਤੁਰੰਤ ਇਲਾਜ ਲਈ ਟਰਸ਼ਰੀ ਹੈਲਥ ਫੈਸੀਲਿਟੀਜ਼ ਵਿੱਚ ਭੇਜਿਆ ਜਾ ਸਕੇ। ਸਿਹਤ ਵਿਭਾਗ ਨਾਲ ਹੱਥ ਮਿਲਾਉਣ ਲਈ ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਫਾਊਂਡੇਸ਼ਨ ਨੇ ਪਹਿਲਾਂ ਵੀ ਆਪਣੀ ‘ਸਵਸਥ ਮਹਿਲਾ, ਸਵਸਥ ਭਾਰਤ’ ਮੁਹਿੰਮ ਤਹਿਤ ਸ਼ਲਾਘਾਯੋਗ ਨਤੀਜੇ ਦਿਖਾਏ ਹਨ, ਜਿਸ ਅਧੀਨ ਦੇਸ਼ ਭਰ ਵਿੱਚ ਲਗਭਗ 2,00,000 ਔਰਤਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਜ਼ਿਲ੍ਹਾ ਮੋਗਾ ਦੀਆਂ ਲਗਭਗ 14,000 ਔਰਤਾਂ ਵੀ ਸ਼ਾਮਲ ਸਨ। ਇਸੇ ਸਫ਼ਲਤਾ ਦੇ ਆਧਾਰ ‘ਤੇ ਪਟਿਆਲਾ ਵਿੱਚ ਇਹ ਟੀਚਾਬੱਧ ਪਹਿਲਕਦਮੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ, ਸਕ੍ਰੀਨਿੰਗ ਸਬੰਧੀ ਝਿਜਕ ਨੂੰ ਦੂਰ ਕਰੇਗੀ ਅਤੇ ਪੰਜਾਬ ਭਰ ਵਿੱਚ ਕੈਂਸਰ ਦੀ ਰੋਕਥਾਮ ਲਈ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਦਾ ਇੱਕ ਸਫ਼ਲ ਮਾਡਲ ਸਥਾਪਤ ਕਰੇਗੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਕੱਤਰ ਹੈਲਥ-ਕਮ-ਐਮ.ਡੀ. ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ.) ਸਾਕਸ਼ੀ ਸਾਹਨੀ, ਐਮ.ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਗੌਤਮ ਜੈਨ, ਸਹਾਇਕ ਡਾਇਰੈਕਟਰ-ਕਮ-ਸਟੇਟ ਪ੍ਰੋਗਰਾਮ ਅਫ਼ਸਰ (ਗ਼ੈਰ-ਸੰਚਾਰੀ ਰੋਗ) ਡਾ. ਗਗਨਦੀਪ ਸਿੰਘ ਗਰੋਵਰ ਅਤੇ ਮੈਡੀਕਲ ਅਫ਼ਸਰ ਡਾ. ਆਸ਼ੂ ਗੁਪਤਾ ਹਾਜ਼ਰ ਸਨ। ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਤਰਫ਼ੋਂ ਇਸ ਮੌਕੇ ਸੀਨੀਅਰ ਸਲਾਹਕਾਰ ਅਰਵਿੰਦ ਨੰਦਾ, ਸੀਨੀਅਰ ਪ੍ਰੋਗਰਾਮ ਮੈਨੇਜਰ ਡਾ. ਭਾਵਿਕਾ ਅਤੇ ਸੀਨੀਅਰ ਮੈਨੇਜਰ (ਨਿਗਰਾਨੀ ਅਤੇ ਮੁਲਾਂਕਣ) ਡਾ. ਦਿਵਿਆ ਮੌਜੂਦ ਸਨ।
RELATED ARTICLES
POPULAR POSTS