17.7 C
Toronto
Tuesday, October 13, 2026
spot_img
HomeਕੈਨੇਡਾFrontਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ...

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪਹਿਲਾਂ ਸਿਰਫ਼ 2 ਸਕੇਟਿੰਗ ਟਰੈਕ ਸਨ; ਅਸੀਂ ਧੂਰੀ ਵਿਖੇ ਇੱਕ ਹੋਰ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਦੀ ਖੇਡ ਵਿਰਾਸਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।

ਆਪਣੇ ‘ਐਕਸ’ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸੰਗਰੂਰ ਦੇ ਸਕੇਟਿੰਗ ਟਰੈਕ ਬਾਰੇ ਛੋਟੇ ਬੱਚਿਆਂ ਅਤੇ ਨੌਜਵਾਨਾਂ ਦਾ ਉਤਸ਼ਾਹ ਦੇਖ ਕੇ ਬੇਹੱਦ ਖੁਸ਼ੀ ਹੋਈ। ਸੰਗਰੂਰ ਹੁਣ ਸਕੇਟਿੰਗ ਹੱਬ ਵਜੋਂ ਉਭਰਿਆ ਹੈ, ਜਿੱਥੋਂ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ। ਇਨ੍ਹਾਂ ਨੌਜਵਾਨ ਖਿਡਾਰੀਆਂ ਦੇ ਮਾਪਿਆਂ ਅਤੇ ਕੋਚਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਸਲਾਮ ਹੈ। ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ ਕਿਉਂਕਿ ਪੰਜਾਬੀ ਕਦੇ ਵੀ ਮੋਹਰੀ ਰਹਿਣ ਤੋਂ ਬਿਨਾਂ ਸੰਤੁਸ਼ਟ ਨਹੀਂ ਹੁੰਦੇ। ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ, ਅਸੀਂ ਪਹਿਲੀ ਵਾਰ ਖੇਡ ਬਜਟ ਵਧਾ ਕੇ 1,790 ਕਰੋੜ ਰੁਪਏ ਕੀਤਾ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਸਾਡੇ ਬੱਚੇ ਖੇਡਾਂ ਅਤੇ ਪੜ੍ਹਾਈ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਇਨਕਲਾਬ ਜ਼ਿੰਦਾਬਾਦ।”

ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸੰਗਰੂਰ ਨੂੰ ਸਕੇਟਿੰਗ ਦੇ ਇੱਕ ਅਜਿਹੇ ਕੇਂਦਰ ਵਜੋਂ ਵਿਕਸਤ ਕਰ ਰਹੇ ਹਾਂ ਜਿੱਥੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਸਕੇਟਿੰਗ ਇੱਕ ਬਹੁਤ ਹੀ ਚੁਣੌਤੀਪੂਰਨ ਖੇਡ ਹੈ ਜਿਸ ਲਈ ਬੇਮਿਸਾਲ ਹੁਨਰ, ਤਕਨੀਕ ਅਤੇ ਸਮਰਪਣ ਦੀ ਲੋੜ ਹੁੰਦੀ ਹੈ।”

ਮੁੱਖ ਮੰਤਰੀ ਨੇ ਉਨ੍ਹਾਂ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ 19ਵੀਆਂ ਅਤੇ 20ਵੀਆਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪਾਂ ਵਿੱਚ ਚਾਂਦੀ ਦੇ ਤਗਮੇ ਜਿੱਤੇ ਸਨ। ਉਨ੍ਹਾਂ ਕਿਹਾ, “ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਮਿਆਰੀ ਸਹੂਲਤਾਂ ਅਤੇ ਸਾਧਨ ਮੁਹੱਈਆ ਕਰਵਾਏ ਜਾਣ।”

ਉਨ੍ਹਾਂ ਕਿਹਾ, “ਸਾਡੇ ਕੋਲ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਦੋ ਸਕੇਟਿੰਗ ਟਰੈਕ ਹਨ ਅਤੇ ਧੂਰੀ ਵਿੱਚ ਇੱਕ ਹੋਰ ਸ਼ਾਨਦਾਰ ਸਕੇਟਿੰਗ ਟਰੈਕ ਤਿਆਰ ਕੀਤਾ ਜਾ ਰਿਹਾ ਹੈ। ਸਾਡਾ ਟੀਚਾ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਅਸੀਂ ਆਪਣੇ ਖਿਡਾਰੀਆਂ ਦੀ ਤਰੱਕੀ ਵਿੱਚ ਸਹੂਲਤਾਂ ਜਾਂ ਸਰੋਤਾਂ ਦੀ ਕਿਸੇ ਵੀ ਘਾਟ ਨੂੰ ਅੜਿੱਕਾ ਨਹੀਂ ਬਣਨ ਦੇਵਾਂਗੇ।”

ਖੇਡਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਹਿਲੀ ਵਾਰ ਇਸ ਖੇਤਰ ਲਈ ਵਿਸ਼ੇਸ਼ ਤੌਰ ‘ਤੇ 1,790 ਕਰੋੜ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਖੇਡਾਂ ਨੂੰ ਕੋਈ ਵਿਸ਼ੇਸ਼ ਮਹੱਤਵ ਨਹੀਂ ਦਿੱਤਾ। ਸਾਡੀ ਸਰਕਾਰ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ ਖੇਡਾਂ ਲਈ 1,790 ਕਰੋੜ ਰੁਪਏ ਅਲਾਟ ਕੀਤੇ ਹਨ। ਅਸੀਂ ਸਾਡੇ ਖਿਡਾਰੀਆਂ ਨੂੰ ਉੱਤਮਤਾ ਹਾਸਲ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਲਈ ਵਚਨਬੱਧ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਚੱਲ ਰਿਹਾ ਹੈ, ਜਿਸ ਵਿੱਚ ਉੱਭਰਦੀ ਖੇਡ ਪ੍ਰਤਿਭਾ ਦਾ ਪਤਾ ਲਗਾਉਣ ਅਤੇ ਨਿਖਾਰਨ ਲਈ ਲੱਖਾਂ ਪ੍ਰਤੀਯੋਗੀ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨ ਅਥਲੀਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਪਣੇ ਖੇਡ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੀਆਂ ਹਨ। ਅਸੀਂ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ 3,000 ਤੋਂ ਵੱਧ ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੇ ਹਾਂ ਅਤੇ ਪਿੰਡਾਂ ਵਿੱਚ ਜਿੰਮ ਸਥਾਪਤ ਕਰ ਰਹੇ ਹਾਂ।”

ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਪ੍ਰਾਪਤੀਆਂ ਵਿੱਚ ਮਾਪਿਆਂ ਅਤੇ ਕੋਚਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ। ਉਨ੍ਹਾਂ ਕਿਹਾ, “ਪੋਡੀਅਮ ਤੱਕ ਪਹੁੰਚਣ ਲਈ ਕਿਸੇ ਖਿਡਾਰੀ ਦੀ ਮਿਹਨਤ ਅਤੇ ਸਮਰਪਣ ਬਹੁਤ ਜ਼ਰੂਰੀ ਹੈ, ਪਰ ਮਾਪਿਆਂ ਅਤੇ ਕੋਚਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਹ ਹਰ ਕਦਮ ‘ਤੇ ਖਿਡਾਰੀਆਂ ਦੇ ਨਾਲ ਖੜ੍ਹੇ ਹੁੰਦੇ ਹਨ, ਚੁਣੌਤੀਆਂ ਵਿੱਚ ਉਨ੍ਹਾਂ ਦੀ ਅਗਵਾਈ ਕਰਦੇ ਹਨ ਅਤੇ ਪਰਛਾਵੇਂ ਵਾਂਗ ਸਾਥ ਦਿੰਦੇ ਹਨ। ਮੈਂ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਾ ਹਾਂ।”

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ,“ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਮਾੜੀ ਸੰਗਤ ਤੋਂ ਦੂਰ ਰੱਖਣ ਵਿੱਚ ਮਦਦ ਕਰਦੀਆਂ ਹਨ। ਸਾਨੂੰ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਉੱਜਵਲ ਭਵਿੱਖ ਬਣਾਉਣ ਦਾ ਹਰ ਮੌਕਾ ਦੇਣਾ ਚਾਹੀਦਾ ਹੈ।”

ਭਾਰਤੀ ਖੇਡਾਂ ਵਿੱਚ ਪੰਜਾਬ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਯੋਗਦਾਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਅਥਲੀਟਾਂ ਨੇ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਕਈ ਦਹਾਕਿਆਂ ਤੋਂ ਭਾਰਤੀ ਖੇਡਾਂ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ। ਅੱਜ ਹਰਮਨਪ੍ਰੀਤ ਸਿੰਘ ਭਾਰਤੀ ਪੁਰਸ਼ ਹਾਕੀ ਟੀਮ ਦੀ ਅਗਵਾਈ ਕਰ ਰਹੇ ਹਨ, ਸ਼ੁਭਮਨ ਗਿੱਲ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਅਗਵਾਈ ਕੀਤੀ ਹੈ, ਗੁਰਪ੍ਰੀਤ ਸਿੰਘ ਸੰਧੂ ਭਾਰਤੀ ਪੁਰਸ਼ ਫੁੱਟਬਾਲ ਟੀਮ ਦੀ ਅਗਵਾਈ ਕਰ ਰਹੇ ਹਨ ਅਤੇ ਪਲਪ੍ਰੀਤ ਸਿੰਘ ਬਰਾੜ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਇਹ ਪੰਜਾਬ ਦੀ ਅਪਾਰ ਖੇਡ ਪ੍ਰਤਿਭਾ ਨੂੰ ਦਰਸਾਉਂਦਾ ਹੈ ਅਤੇ ਸਾਡੀ ਸਰਕਾਰ ਚੈਂਪੀਅਨਾਂ ਦੀ ਅਗਲੀ ਪੀੜ੍ਹੀ ਨੂੰ ਤਿਆਰ ਕਰਨ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰਨਾ ਅਤੇ ਨੌਜਵਾਨ ਅਥਲੀਟਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਜਾਰੀ ਰੱਖੇਗੀ।

ਇਸ ਮੌਕੇ ਲੜਕਿਆਂ ਅਤੇ ਲੜਕੀਆਂ ਲਈ ਸਪੀਡ-ਸਕੇਟਿੰਗ ਦੌੜਾਂ ਵੀ ਕਰਵਾਈਆਂ ਗਈਆਂ।

Previous article
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ* — ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ ‘ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ — ਪਟਿਆਲਾ ਵਿੱਚ ਪ੍ਰੀਵੈਂਟਿਵ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਵੱਲੋਂ ‘ਯੂ.ਵੁਈ.ਕੈਨ.’ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ — 12 ਮਹੀਨਿਆਂ ਵਿੱਚ 20,000 ਵਿਅਕਤੀਆਂ ਦੀ ਹੋਵੇਗੀ ਜਾਂਚ; 10,000 ਔਰਤਾਂ ਦੀ ਦਰਦ ਅਤੇ ਰੇਡੀਏਸ਼ਨ-ਮੁਕਤ ‘ਆਈ-ਬ੍ਰੈਸਟ ਐਗਜ਼ਾਮ’ ਰਾਹੀਂ ਕੀਤੀ ਜਾਵੇਗੀ ਜਾਂਚ ਚੰਡੀਗੜ੍ਹ, 12 ਅਕਤੂਬਰ: ਜ਼ਮੀਨੀ ਪੱਧਰ ‘ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਦਾ ਪ੍ਰਾਜੈਕਟ ਚਲਾਉਣ ਲਈ ਇੱਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ ਹੈ। ਇਸ ਸਮਝੌਤੇ ‘ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਯੁਵਰਾਜ ਸਿੰਘ ਫਾਊਂਡੇਸ਼ਨ ਦੀ ਟਰੱਸਟੀ ਪੂਨਮ ਨੰਦਾ ਵੱਲੋਂ ਰਸਮੀ ਤੌਰ ‘ਤੇ ਹਸਤਾਖ਼ਰ ਕੀਤੇ ਗਏ। ਬਿਮਾਰੀ ਹੋਣ ਮਗਰੋਂ ਇਲਾਜ ਕਰਵਾਉਣ ਦੀ ਥਾਂ ਪਹਿਲਾਂ ਹੀ ਸਿਹਤ ਸੰਭਾਲ ਪ੍ਰਤੀ ਸਰਗਰਮ ਰਹਿਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮਕਸਦ ਨਿਯਮਤ ਜਾਂਚ ਨੂੰ ਉਤਸ਼ਾਹਿਤ ਕਰਨਾ ਅਤੇ ਸਕ੍ਰੀਨਿੰਗ ਪ੍ਰਤੀ ਲੋਕਾਂ ਦੇ ਡਰ ਨੂੰ ਦੂਰ ਕਰਨਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਜਿਸ ਤਰ੍ਹਾਂ ਯੁਵਰਾਜ ਸਿੰਘ ਨੇ ਕ੍ਰਿਕਟ ਦੇ ਮੈਦਾਨ ਵਿੱਚ ਭਾਰਤੀ ਕ੍ਰਿਕਟ ਟੀਮ ਦੀਆਂ ਇਤਿਹਾਸਕ ਜਿੱਤਾਂ ਦੀ ਅਗਵਾਈ ਕੀਤੀ ਅਤੇ ਆਪਣੇ ਦ੍ਰਿੜ੍ਹ ਇਰਾਦੇ ਨਾਲ ਕੈਂਸਰ ਨੂੰ ਮਾਤ ਦਿੱਤੀ, ਉਸੇ ਤਰ੍ਹਾਂ ਹੁਣ ਉਹ ਸਾਡੇ ਲੋਕਾਂ ਵਿੱਚ ਸਮੇਂ ਸਿਰ ਜਾਂਚ ਦੀ ਮੁਹਿੰਮ ਦੀ ਅੱਗੇ ਹੋ ਕੇ ਅਗਵਾਈ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੈਂਸਰ ਦੀ ਪਛਾਣ ਸ਼ੁਰੂਆਤੀ ਦੌਰ ਵਿੱਚ ਹੋ ਜਾਵੇ ਤਾਂ ਇਹ ਪੂਰੀ ਤਰ੍ਹਾਂ ਇਲਾਜਯੋਗ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ, “ਸਾਡਾ ਟੀਚਾ ਬਿਲਕੁਲ ਸਪੱਸ਼ਟ ਹੈ: ਕੈਂਸਰ ਦੇ ਫੈਲਣ ਤੋਂ ਪਹਿਲਾਂ ਹੀ, ਜਦੋਂ ਇਹ ਇਲਾਜਯੋਗ ਹੈ, ਇਸ ਦੀ ਪਛਾਣ ਕਰਨਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਅਸੀਂ ਆਧੁਨਿਕ ਅਤੇ ਦਰਦ-ਰਹਿਤ ਸਕ੍ਰੀਨਿੰਗ ਸੁਵਿਧਾ ਸਿੱਧੀ ਲੋਕਾਂ ਦੇ ਦਰ ਤੱਕ ਪਹੁੰਚਾਉਣ ਜਾ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਨਾਗਰਿਕ ਆਪਣੀ ਝਿਜਕ ਛੱਡਣ ਅਤੇ ਆਪਣੀ ਨਿਯਮਤ ਸਿਹਤ ਸੰਭਾਲ ਨੂੰ ਤਰਜੀਹ ਦੇਣ।” ਮਰੀਜ਼ਾਂ ਨੂੰ ਮੁਕੰਮਲ ਵਿੱਤੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਵੱਕਾਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮ.ਐੱਮ.ਐੱਸ.ਵਾਈ.) ਤਹਿਤ ਯੋਗ ਲਾਭਪਾਤਰੀਆਂ ਨੂੰ ਕੈਂਸਰ ਦਾ ਮੁਕੰਮਲ ਇਲਾਜ ਬਿਲਕੁਲ ਮੁਫ਼ਤ ਅਤੇ ਨਕਦੀ-ਰਹਿਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ 12 ਮਹੀਨਿਆਂ ਦੇ ਸਾਂਝੇ ਉਪਰਾਲੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ 20,000 ਲਾਭਪਾਤਰੀਆਂ ਦੀ ਜਾਂਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵਿੱਚ ਅਤਿ-ਆਧੁਨਿਕ ‘ਆਈ-ਬ੍ਰੈਸਟ-ਐਗਜ਼ਾਮ’ ਯੰਤਰ ਰਾਹੀਂ 10,000 ਔਰਤਾਂ ਦੀ ਛਾਤੀ ਦੇ ਕੈਂਸਰ ਦੀ ਵਿਸ਼ੇਸ਼ ਜਾਂਚ ਸ਼ਾਮਲ ਹੈ—ਜੋ ਕਿ ਸਹੀ ਕਲੀਨਿਕਲ ਮੁਲਾਂਕਣ ਲਈ ਤਿਆਰ ਕੀਤਾ ਗਿਆ ਇੱਕ ਨਵੀਨਤਾਕਾਰੀ, ਨਾਨ-ਇਨਵੇਸਿਵ ਅਤੇ ਰੇਡੀਏਸ਼ਨ-ਮੁਕਤ ਉਪਕਰਨ ਹੈ। ਇਸ ਤੋਂ ਇਲਾਵਾ 10,000 ਪੁਰਸ਼ਾਂ ਅਤੇ ਔਰਤਾਂ ਦੀ ਮੂੰਹ ਦੇ ਕੈਂਸਰ ਦੀ ਵਿਆਪਕ ਕਲੀਨਿਕਲ ਸਕ੍ਰੀਨਿੰਗ ਕੀਤੀ ਜਾਵੇਗੀ। ਇਸ ਪ੍ਰਾਜੈਕਟ ਵਿੱਚ ਇੱਕ ਮਜ਼ਬੂਤ ਰੈਫਰਲ ਪ੍ਰਣਾਲੀ ਵੀ ਸ਼ਾਮਲ ਹੈ ਤਾਂ ਜੋ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਨੂੰ ਠੋਸ ਜਾਂਚ ਅਤੇ ਤੁਰੰਤ ਇਲਾਜ ਲਈ ਟਰਸ਼ਰੀ ਹੈਲਥ ਫੈਸੀਲਿਟੀਜ਼ ਵਿੱਚ ਭੇਜਿਆ ਜਾ ਸਕੇ। ਸਿਹਤ ਵਿਭਾਗ ਨਾਲ ਹੱਥ ਮਿਲਾਉਣ ਲਈ ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਫਾਊਂਡੇਸ਼ਨ ਨੇ ਪਹਿਲਾਂ ਵੀ ਆਪਣੀ ‘ਸਵਸਥ ਮਹਿਲਾ, ਸਵਸਥ ਭਾਰਤ’ ਮੁਹਿੰਮ ਤਹਿਤ ਸ਼ਲਾਘਾਯੋਗ ਨਤੀਜੇ ਦਿਖਾਏ ਹਨ, ਜਿਸ ਅਧੀਨ ਦੇਸ਼ ਭਰ ਵਿੱਚ ਲਗਭਗ 2,00,000 ਔਰਤਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਜ਼ਿਲ੍ਹਾ ਮੋਗਾ ਦੀਆਂ ਲਗਭਗ 14,000 ਔਰਤਾਂ ਵੀ ਸ਼ਾਮਲ ਸਨ। ਇਸੇ ਸਫ਼ਲਤਾ ਦੇ ਆਧਾਰ ‘ਤੇ ਪਟਿਆਲਾ ਵਿੱਚ ਇਹ ਟੀਚਾਬੱਧ ਪਹਿਲਕਦਮੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ, ਸਕ੍ਰੀਨਿੰਗ ਸਬੰਧੀ ਝਿਜਕ ਨੂੰ ਦੂਰ ਕਰੇਗੀ ਅਤੇ ਪੰਜਾਬ ਭਰ ਵਿੱਚ ਕੈਂਸਰ ਦੀ ਰੋਕਥਾਮ ਲਈ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਦਾ ਇੱਕ ਸਫ਼ਲ ਮਾਡਲ ਸਥਾਪਤ ਕਰੇਗੀ। ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਕੱਤਰ ਹੈਲਥ-ਕਮ-ਐਮ.ਡੀ. ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ.) ਸਾਕਸ਼ੀ ਸਾਹਨੀ, ਐਮ.ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਗੌਤਮ ਜੈਨ, ਸਹਾਇਕ ਡਾਇਰੈਕਟਰ-ਕਮ-ਸਟੇਟ ਪ੍ਰੋਗਰਾਮ ਅਫ਼ਸਰ (ਗ਼ੈਰ-ਸੰਚਾਰੀ ਰੋਗ) ਡਾ. ਗਗਨਦੀਪ ਸਿੰਘ ਗਰੋਵਰ ਅਤੇ ਮੈਡੀਕਲ ਅਫ਼ਸਰ ਡਾ. ਆਸ਼ੂ ਗੁਪਤਾ ਹਾਜ਼ਰ ਸਨ। ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਤਰਫ਼ੋਂ ਇਸ ਮੌਕੇ ਸੀਨੀਅਰ ਸਲਾਹਕਾਰ ਅਰਵਿੰਦ ਨੰਦਾ, ਸੀਨੀਅਰ ਪ੍ਰੋਗਰਾਮ ਮੈਨੇਜਰ ਡਾ. ਭਾਵਿਕਾ ਅਤੇ ਸੀਨੀਅਰ ਮੈਨੇਜਰ (ਨਿਗਰਾਨੀ ਅਤੇ ਮੁਲਾਂਕਣ) ਡਾ. ਦਿਵਿਆ ਮੌਜੂਦ ਸਨ।
Next article
RELATED ARTICLES
POPULAR POSTS