17.5 C
Toronto
Tuesday, October 13, 2026
spot_img
HomeਕੈਨੇਡਾFrontਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ...

ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ ਹੱਤਿਆ

ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ ਹੱਤਿਆ
ਨਸ਼ੇ ਦਾ ਵਿਰੋਧ ਕਰਨ ’ਤੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਕੀਤਾ ਗਿਆ ਹਮਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ‘ਪਰਵਿੰਦਰ ਸਿੰਘ ਝੋਟਾ’ ਦੀ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਖੌਫਨਾਕ ਵਾਰਦਾਤ ਨੂੰ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਅੰਜਾਮ ਦਿੱਤਾ ਗਿਆ ਹੈ। ‘ਪਰਵਿੰਦਰ ਸਿੰਘ ਝੋਟਾ’ ਨਾਮ ਦਾ ਇਹ ਨੌਜਵਾਨ ਮਾਨਸਾ ਵਿਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਿਹਾ ਸੀ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦਾ ਸੀ, ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦਾ ਸੀ। ਇਸ ਨੂੰ ਲੈ ਕੇ ਕਈ ਵਾਰ ਉਸਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਸਦੇ ਕਹਿਣ ’ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖਿਲਾਫ ਮਤੇ ਤੱਕ ਪਾਸ ਕੀਤੇ ਸਨ। ਪਰਵਿੰਦਰ ਸਿੰਘ ਨਾਮ ਦੇ ਇਸ ਨੌਜਵਾਨ ਨੂੰ ਸੋਸ਼ਲ ਮੀਡੀਆ ਉਤੇ ‘ਝੋਟਾ’ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਸ ਨੇ ਮਾਨਸਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਕੁਝ ਮੈਡੀਕਲ ਸਟੋਰਾਂ ’ਤੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਇਲਜ਼ਾਮ ਲਗਾਉਂਦਿਆਂ ਮੁਹਿੰਮ ਚਲਾਈ ਸੀ। ਇਸ ਵਾਰਦਾਤ ਵਿਚ ਚਾਰ ਹੋਰ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਪਰਵਿੰਦਰ ਸਿੰਘ ਝੋਟਾ ਮਾਨਸਾ ਦਾ ਰਹਿਣ ਵਾਲਾ ਸੀ। ਉਹ ਕੁਝ ਸਾਲ ਪਹਿਲਾਂ ‘ਐਂਟੀ ਡਰੱਗ ਟਾਸਕ ਫੋਰਸ’ ਬਣਾ ਕੇ ਉਸ ਸਮੇਂ ਚਰਚਾ ਵਿਚ ਆਇਆ ਸੀ, ਜਦੋਂ ਉਸ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਖੁਦ ਫੜ ਕੇ ਪੁਲਿਸ ਹਵਾਲੇ ਕਰਨਾ ਸ਼ੁਰੂ ਕਰ ਦਿੱਤਾ ਸੀ।

RELATED ARTICLES
POPULAR POSTS