17.5 C
Toronto
Tuesday, October 13, 2026
spot_img
HomeਕੈਨੇਡਾFrontਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਕੀਤੀ ਨਿੰਦਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਕੀਤੀ ਨਿੰਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖਤ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸਾਹਮਣੇ ਆ ਰਹੇ ਤੱਥ ਪੰਜਾਬ ਅੰਦਰ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਬਹੁਤ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਇਸੇ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ-ਦਿਨ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਇਸ ਦੁੱਖ ਦੀ ਘੜੀ ਵਿਚ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

RELATED ARTICLES
POPULAR POSTS