9.6 C
Toronto
Thursday, October 15, 2026
spot_img
HomeਕੈਨੇਡਾFront‘ਪਰਵਿੰਦਰ ਸਿੰਘ ਝੋਟਾ’ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਭਰਵਾਂ...

‘ਪਰਵਿੰਦਰ ਸਿੰਘ ਝੋਟਾ’ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ – ਮਾਨਸਾ ਲਗਾਤਾਰ ਤੀਜੇ ਦਿਨ ਵੀ ਰਿਹਾ ਬੰਦ

‘ਪਰਵਿੰਦਰ ਸਿੰਘ ਝੋਟਾ’ ਦੇ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ – ਮਾਨਸਾ ਲਗਾਤਾਰ ਤੀਜੇ ਦਿਨ ਵੀ ਰਿਹਾ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ‘ਪਰਵਿੰਦਰ ਸਿੰਘ ਝੋਟਾ’ ਦੀ ਹੱਤਿਆ ਦੇ ਵਿਰੋਧ ਵਿਚ ਅੱਜ 15 ਅਕਤੂਬਰ, ਦਿਨ ਬੁੱਧਵਾਰ ਨੂੰ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮਾਨਸਾ ਲਗਾਤਾਰ ਅੱਜ ਤੀਜੇ ਦਿਨ ਵੀ ਬੰਦ ਰਿਹਾ। ਇਸਦੇ ਚੱਲਦਿਆਂ ਸ਼ੋ੍ਰਮਣੀ ਕਮੇਟੀ, ਕਿਸਾਨ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਵਪਾਰਕ ਸੰਗਠਨਾਂ ਨੇ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਹੈ। ਇਸੇ ਦੌਰਾਨ ਕਈ ਨਿੱਜੀ ਵਿੱਦਿਅਕ ਅਦਾਰਿਆਂ ਨੇ ਵੀ ਅੱਜ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਵਿਚ ਇਕ ਮੈਡੀਕਲ ਸਟੋਰ ’ਤੇ ਨਸ਼ਿਆਂ ਨੂੰ ਲੈ ਕੇ ਕੈਮਿਸਟ ਨਾਲ ਪਰਵਿੰਦਰ ਸਿੰਘ ਝੋਟਾ ਦੀ ਹੋਈ ਬਹਿਸ ਤੋਂ ਬਾਅਦ ਮੈਡੀਕਲ ਸਟੋਰ ਦੇ ਮਾਲਕ ਨੇ ਪਰਵਿੰਦਰ ਸਿੰਘ ਦੀ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਸੀ। ਇਸੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਮਾਨਸਾ ਦੇ ਥਾਣਾ ਸਿਟੀ-2 ਦੀ ਮਹਿਲਾ ਐਸ.ਐਚ.ਓ. ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਵਲੋਂ ਕਈ ਸ਼ਿਕਾਇਤਾਂ ਅਤੇ ਨਸ਼ਾ ਤਸਕਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਡੀਆਈਜੀ ਹਰਜੀਤ ਸਿੰਘ ਨੇ ਇਸ ਸਬੰਧੀ ਕਸੂਰਵਾਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਾਪਰਵਾਹੀ ਸਾਹਮਣੇ ਆਉਣ ’ਤੇ ਕਾਰਵਾਈ ਕਰਨ ਦੀ ਗੱਲ ਵੀ ਕਹੀ ਹੈ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹਾਈਕੋਰਟ ਪਹੁੰਚਿਆ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਕਤਲਕਾਂਡ ਦੇ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਅਦਾਲਤ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਜ਼ਿਕਰਯੋਗ ਹੈ ਕਿ ਇਸ ਕਤਲ ਦੇ ਖਿਲਾਫ ਅੱਜ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਗਿਆ ਸੀ, ਜਿਸ ਨੂੰ ਪੂਰਨ ਸਮਰਥਨ ਮਿਲਿਆ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਸਣੇ ਜਿੱਥੇ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਉਥੇ ਡੀਐਸਪੀ ਉਪਰ ਵੀ ਕਾਰਵਾਈ ਹੋ ਸਕਦੀ ਹੈ।

RELATED ARTICLES
POPULAR POSTS