5.4 C
Toronto
Saturday, October 17, 2026
spot_img
Homeਜੀ.ਟੀ.ਏ. ਨਿਊਜ਼ਕੈਨੇਡਾ ਦੌਰੇ 'ਤੇ ਪਹੁੰਚਣਗੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੈਨੇਡਾ ਦੌਰੇ ‘ਤੇ ਪਹੁੰਚਣਗੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੈਨੇਡਾ ਦੌਰੇ ‘ਤੇ ਪਹੁੰਚਣਗੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੀਤੀ ਪੁਸ਼ਟੀ
ਪ੍ਰਭਜੋਤ ਸਿੰਘ (Local Journalism Initiative Reporter)
ਟੋਰਾਂਟੋ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਤੇ 12 ਦਸੰਬਰ ਨੂੰ ਕੈਨੇਡਾ ਦੇ ਦੌਰੇ ‘ਤੇ ਪਹੁੰਚਣਗੇ।
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀਐਮ ਮੋਦੀ ਟੋਰਾਂਟੋ ਅਤੇ ਓਟਵਾ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਦੌਰੇ ਵਿੱਚ ਹੋਰ ਸ਼ਹਿਰਾਂ ਨੂੰ ਸ਼ਾਮਲ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦਰਮਿਆਨ ਹੋ ਰਿਹਾ ਹੈ।
ਦੋਵੇਂ ਦੇਸ਼ ਇਸ ਸਾਲ ਦੇ ਅੰਤ ਤੱਕ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਇਸਦਾ ਟੀਚਾ 2030 ਤੱਕ ਸਾਲਾਨਾ ਦੁਵੱਲਾ ਵਪਾਰ 70 ਅਰਬ ਡਾਲਰ ਤੱਕ ਪਹੁੰਚਾਉਣਾ ਹੈ। ਦੱਸਣਯੋਗ ਹੈ ਕਿ 2023 ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਗਰੋਂ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਆ ਗਿਆ ਸੀ। ਦੋਵਾਂ ਦੇਸ਼ਾਂ ਨੇ ਇੱਕ-ਦੂਜੇ ਦੇ ਡਿਪਲੋਮੈਟਾਂ ਨੂੰ ਵੀ ਕੱਢ ਦਿੱਤਾ ਸੀ। ਹੁਣ ਦੋਵੇਂ ਦੇਸ਼ ਵਪਾਰ ਅਤੇ ਕੂਟਨੀਤਕ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਵੱਲ ਕਦਮ ਵਧਾ ਰਹੇ ਹਨ।

RELATED ARTICLES
POPULAR POSTS