16.5 C
Toronto
Friday, October 16, 2026
spot_img
Homeਹਫ਼ਤਾਵਾਰੀ ਫੇਰੀਨਸ਼ਾ ਵਿਰੋਧੀ ਆਗੂ 'ਪਰਵਿੰਦਰ ਸਿੰਘ ਝੋਟਾ' ਦੀ ਮਾਨਸਾ 'ਚ ਗੋਲੀਆਂ ਮਾਰ ਕੇ...

ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਮਾਨਸਾ ‘ਚ ਗੋਲੀਆਂ ਮਾਰ ਕੇ ਹੱਤਿਆ

ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਮਾਨਸਾ ‘ਚ ਗੋਲੀਆਂ ਮਾਰ ਕੇ ਹੱਤਿਆਨਸ਼ੇ ਦਾ ਵਿਰੋਧ ਕਰਨ ‘ਤੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਕੀਤਾ ਗਿਆ ਹਮਲਾ
ਚੰਡੀਗੜ੍ਹ/ਪਰਵਾਸੀ ਨਿਊਜ਼ : ਪੰਜਾਬ ਦੇ ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ‘ਪਰਵਿੰਦਰ ਸਿੰਘ ਝੋਟਾ’ ਦੀ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਖੌਫਨਾਕ ਵਾਰਦਾਤ ਨੂੰ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਅੰਜਾਮ ਦਿੱਤਾ ਗਿਆ ਹੈ। ‘ਪਰਵਿੰਦਰ ਸਿੰਘ ਝੋਟਾ’ ਨਾਮ ਦਾ ਇਹ ਨੌਜਵਾਨ ਮਾਨਸਾ ਵਿਚ ਲੰਬੇ ਸਮੇਂ ਤੋਂ ਨਸ਼ੇ ਦਾ ਵਿਰੋਧ ਕਰ ਰਿਹਾ ਸੀ। ਉਹ ਨਾ ਕੇਵਲ ਨਸ਼ਾ ਵੇਚਣ ਤੋਂ ਰੋਕਦਾ ਸੀ, ਬਲਕਿ ਨਸ਼ਾ ਵੇਚਣ ਵਾਲਿਆਂ ਨੂੰ ਵੀ ਫੜਦਾ ਸੀ। ਇਸ ਨੂੰ ਲੈ ਕੇ ਕਈ ਵਾਰ ਉਸਦਾ ਝਗੜਾ ਵੀ ਹੋ ਚੁੱਕਾ ਸੀ ਅਤੇ ਉਸਦੇ ਕਹਿਣ ‘ਤੇ ਕਈ ਪੰਚਾਇਤਾਂ ਨੇ ਨਸ਼ੇ ਦੇ ਖਿਲਾਫ ਮਤੇ ਤੱਕ ਪਾਸ ਕੀਤੇ ਸਨ। ਪਰਵਿੰਦਰ ਸਿੰਘ ਨਾਮ ਦੇ ਇਸ ਨੌਜਵਾਨ ਨੂੰ ਸੋਸ਼ਲ ਮੀਡੀਆ ਉਤੇ ‘ਝੋਟਾ’ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਸ ਨੇ ਮਾਨਸਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਕੁਝ ਮੈਡੀਕਲ ਸਟੋਰਾਂ ‘ਤੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਇਲਜ਼ਾਮ ਲਗਾਉਂਦਿਆਂ ਮੁਹਿੰਮ ਚਲਾਈ ਸੀ। ਇਸ ਵਾਰਦਾਤ ਵਿਚ ਚਾਰ ਹੋਰ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਪਰਵਿੰਦਰ ਸਿੰਘ ਝੋਟਾ ਮਾਨਸਾ ਦਾ ਰਹਿਣ ਵਾਲਾ ਸੀ। ਉਹ ਕੁਝ ਸਾਲ ਪਹਿਲਾਂ ‘ਐਂਟੀ ਡਰੱਗ ਟਾਸਕ ਫੋਰਸ’ ਬਣਾ ਕੇ ਉਸ ਸਮੇਂ ਚਰਚਾ ਵਿਚ ਆਇਆ ਸੀ, ਜਦੋਂ ਉਸ ਨੇ ਕਥਿਤ ਤੌਰ ‘ਤੇ ਨਸ਼ਾ ਵੇਚਣ ਵਾਲਿਆਂ ਨੂੰ ਖੁਦ ਫੜ ਕੇ ਪੁਲਿਸ ਹਵਾਲੇ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸੇ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਖਿਲਾਫ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਹਨ।

RELATED ARTICLES
POPULAR POSTS