11.7 C
Toronto
Friday, October 16, 2026
spot_img
Homeਹਫ਼ਤਾਵਾਰੀ ਫੇਰੀਅਨੀਤਾ ਆਨੰਦ ਨੇ ਦਿੱਲੀ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਅਨੀਤਾ ਆਨੰਦ ਨੇ ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਅਨੀਤਾ ਆਨੰਦ ਨੇ ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤਵਪਾਰ, ਤਕਨਾਲੋਜੀ ਤੇ ਊਰਜਾ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ
ਨਵੀਂ ਦਿੱਲੀ/ਪਰਵਾਸੀ ਨਿਊਜ਼ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਬੁੱਧਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਚ ਮੁਲਾਕਾਤ ਕਰਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ, ਤਕਨਾਲੋਜੀ ਅਤੇ ਊਰਜਾ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਕੈਨੇਡਾ ਦੇ ਨਾਲ ਇੱਕ ਰਚਨਾਤਮਕ ਅਤੇ ਦੂਰਦਰਸ਼ੀ ਰਣਨੀਤਕ ਭਾਈਵਾਲੀ ਵਿਕਸਤ ਕਰਨ ਲਈ ਵਚਨਬੱਧ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਫਾਇਦਾ ਮਿਲ ਸਕੇ।
ਮੋਦੀ ਨੇ ‘ਐਕਸ’ ਉਤੇ ਇੱਕ ਪੋਸਟ ਵਿੱਚ ਕਿਹਾ ਕਿ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੂੰ ਮਿਲ ਕੇ ਖੁਸ਼ੀ ਹੋਈ। ਇਸ ਦੌਰਾਨ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ, ਤਕਨਾਲੋਜੀ, ਸੁਰੱਖਿਆ, ਊਰਜਾ, ਸਿੱਖਿਆ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਸਾਰਥਕ ਚਰਚਾ ਹੋਈ।’ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਅਨੀਤਾ ਆਨੰਦ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਪਾਰ, ਵਿਗਿਆਨ, ਤਕਨਾਲੋਜੀ, ਰੱਖਿਆ, ਸੁਰੱਖਿਆ, ਊਰਜਾ, ਸਿੱਖਿਆ, ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਸੰਪਰਕ ਅਤੇ ਬਹੁ-ਪੱਖੀ ਸਹਿਯੋਗ ਸਮੇਤ ਸਾਂਝੇ ਹਿੱਤਾਂ ਦੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਜਾਰੀ ਯਤਨਾਂ ‘ਤੇ ਚਰਚਾ ਕੀਤੀ।
ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਅੱਗੇ ਵੀ ਗੱਲਬਾਤ ਜਾਰੀ ਰੱਖਣ ਦੇ ਚਾਹਵਾਨ ਹਨ। ਇਹ ਮੁਲਾਕਾਤ ਮੋਦੀ ਅਤੇ ਕਾਰਨੀ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਤੋਂ ਇੱਕ ਦਿਨ ਬਾਅਦ ਹੋਈ ਹੈ।

RELATED ARTICLES
POPULAR POSTS