
ਪਰਵਿੰਦਰ ਸਿੰਘ ਨੇ ਨੌਜਵਾਨਾਂ ਦੀ ਜਾਨ ਬਚਾਉਣ ਲਈ ਆਪਣੀ ਜਾਨ ਵਾਰੀ
ਹਰਸਿਮਰਤ ਨੇ ਕਿਹਾ- ਕ਼ਾਨੂਨ ਵਿਵਸਥਾ ਠੀਕ ਨਹੀਂ ਹੈ, ਅਸਤੀਫਾ ਦੇਵੇ ਮਾਨ
ਅਮਰਜੀਤ ਸਿੰਘ
ਚੰਡੀਗੜ੍ਹ : ਇੱਕ ਪਾਸੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪਰਵਿੰਦਰ ਸਿੰਘ ਝੋਟਾ ਨੂੰ ਕੌਮੀ ਸ਼ਹੀਦ ਗਰਦਾਨਿਆ ਹੈ ਤੇ ਦੂਜੇ ਪਾਸੇ ਇਹ ਮਾਮਲਾ ਹੁਣ ਅੰਤਰਰਾਸ਼ਟਰੀ ਪੱਧਰ ਤੇ ਚਰਚਾ ਵਿੱਚ ਆ ਗਿਆ ਹੈ। ਹਾਲਾਂਕਿ ਹਜੇ ਤੱਕ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਗਿਆ ਹੈ ਕਿਉਂਕਿ ਉਸਦੇ ਕਤਲ ਦੀ ਜਾਂਚ ਲਈ ਬਣਾਈ ਕਮੇਟੀ ਨੇ ਅਜਿਹਾ ਕਰਨ ਤੋਂ ਉਦੋਂ ਤਕ ਨਾਂਹ ਕੀਤੀ ਹੋਈ ਹੈ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆਂ ਜਾਂਦੀਆਂ।
ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਬੀਤੇ ਦਿਨੀਂ ਜਿਸ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੋਈ ਸੀ, ਜਿਸ ਕਰਕੇ ਉਸ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ। ਉਹ ਪੰਜਾਬ ਦੀ ਜਵਾਨੀ ਅਤੇ ਹਰ ਘਰ ਲਈ ਸ਼ਹੀਦ ਹੋਇਆ ਹੈ। ਸਿੱਖ ਉਸਨੂੰ ਕੌਮੀ ਸ਼ਹੀਦ ਦੇ ਰੂਪ ਵਿੱਚ ਯਾਦ ਕਰਨਗੇ।
ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਗੋਲੀਆਂ ਮਾਰ ਕੇ ਮਾਰੇ ਗਏ ਪਰਮਿੰਦਰ ਸਿੰਘ ਝੋਟਾ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਵਲੋਂ ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੋਈ ਸੀ, ਜਿਸ ਕਰਕੇ ਉਸ ਨੇ ਆਪਣੀ ਜਾਨ ਦੀ ਕੁਰਬਾਨੀ ਦੇ ਦਿੱਤੀ। ਉਹ ਪੰਜਾਬ ਦੀ ਜਵਾਨੀ ਅਤੇ ਹਰ ਘਰ ਲਈ ਸ਼ਹੀਦ ਹੋਇਆ ਹੈ।
ਇਸ ਦੌਰਾਨ ਇਸ ਗੱਲ ਤੇ ਵੀ ਸੰਦੇਹ ਬਰਕ਼ਰਾਰ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਮ੍ਰਿਤਕ ਸਰੀਰ ਦਾ ਸਸਕਾਰ ਕਦੋਂ ਹੋਵੇਗਾ। ਝੋਟੇ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਇਸ ਸਬੰਧੀ ਸ਼ੁਰੂ ਹੋਏ ਅੰਦੋਲਨ ਸਬੰਧੀ ਬਣੀ ਸੰਘਰਸ਼ ਕਮੇਟੀ ਵੱਲੋਂ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਸਰਕਾਰ ਅੱਗੇ ਕੁੱਝ ਸ਼ਰਤਾਂ ਰੱਖੀਆਂ ਗਈਆਂ ਹਨ। ਕਮੇਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ ਅਸਤੀਫਾ ਨਹੀਂ ਦਿੰਦੇ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਪੋਸਟ ਮਾਰਟਮ ਨਹੀਂ ਕਰਵਾਇਆ ਜਾਵੇਗਾ ਤੇ ਨਾ ਸਸਕਾਰ ਹੋਵੇਗਾ।
ਮਾਨਸਾ ਸ਼ਹਿਰ ਦਾ ਬਾਜ਼ਾਰ ਅਤੇ ਬਾਕੀ ਕਾਰੋਬਾਰ ਜੋ ਪਿਛਲੇ ਤਿੰਨ ਦਿਨਾਂ ਤੋਂ ਬੰਦ ਚਲੇ ਆ ਰਹੇ ਸਨ ਅੱਜ ਫੇਰ ਤੋਂ ਖੁਲ ਗਏ ਹਨ। ਇਸਦੇ ਲਈ ਕਮੇਟੀ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਅਪੀਲ ਕੀਤੀ ਸੀ। ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਨੇੜੇ ਤਿਕੋਣੀ ਵਿਖੇ ਧਰਨੇ ਵਾਲੀ ਥਾਂ ‘ਤੇ ਪੁੱਜੇ ਗੜਗੱਜ ਨੇ ਸਵਾਲ ਕੀਤਾ ਕਿ ਕੀ ਮਾਮਲੇ ਵਿੱਚ ਥਾਣਾ ਮੁਖੀ ਦੀ ਮੁਅੱਤਲੀ ਹੀ ਕਾਫ਼ੀ ਹੈ ਜਾਂ ਫੇਰ ਨਸ਼ਾ ਤਸਕਰੀ ਵਿਰੁੱਧ ਫ਼ੈਸਲਾਕੁੰਨ ਲੜਾਈ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੋਈ ਉਚਿਤ ਕਦਮ ਚੁੱਕੇ ਤਾਂ ਜੋ ਝੋਟੇ ਵਰਗੇ ਯੁਵਕਾਂ ਦੀਆਂ ਜਾਨਾਂ ਅਜਾਈਂ ਨਾ ਜਾਣ।
ਇਸ ਦੌਰਾਨ ਜਦੋਂ ਪ੍ਰਸਿੱਧ ਸਿੱਖ ਕਾਰਡੀਓਲੋਜਿਸਟ ਡਾ. ਸਵੈਮਾਨ ਸਿੰਘ ਨੇ ਪੰਜਾਬ ਵਿੱਚ ਫਾਰਮਾਸਿਊਟੀਕਲ ਦਵਾਈਆਂ ਦੇ ਖ਼ਤਰੇ ਨੂੰ ਉਜਾਗਰ ਕੀਤਾ ਤਾਂ ਉਸਤੋਂ ਤਤਕਾਲ ਬਾਅਦ, ਅਮਰੀਕੀ ਕਾਂਗਰਸਮੈਨ ਥਾਮਸ ਆਰ ਸੂਓਜ਼ੀ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨੂੰ ਇੱਕ ਸਰਕਾਰੀ ਪੱਤਰ ਭੇਜ ਕੇ ਝੋਟਾ ਦੇ ਕਤਲ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਜ਼ਾਹਿਰ ਹੈ ਇਹ ਮਾਮਲਾ ਹੁਣ ਅੰਤਰਰਾਸ਼ਟਰੀ ਮੰਚ ਤੇ ਚਰਚਾ ‘ਚ ਹੈ।
ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਨੇ ਇਸ ਦੌਰਾਨ ਕਿਹਾ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲ਼ੈ ਕੇ ਪੰਜਾਬ ‘ਚ ਖਰਾਬ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੁਣ ਕੁਰਸੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ।
ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹੀ। ਭਗਵੰਤ ਮਾਨ ਸਰਕਾਰ ਨਾ ਨਸ਼ੇ ਰੋਕ ਸਕੀ ਤੇ ਹੀ ਕਾਨੂੰਨ ਵਿਵਸਥਾ ਸੰਭਾਲ ਸਕੀਏ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮੋਹਨਜੀਤ ਨੇ ਨਸ਼ਿਆਂ ਬਾਰੇ ਆਵਾਜ਼ ਚੁੱਕੀ ਤਾਂ ਉਸ ਤੇ ਤਸ਼ੱਸਦ ਕੀਤਾ ਗਿਆ, ਗੁਲਜ਼ਾਰ ਨੇ ਨਸ਼ਿਆਂ ਬਾਰੇ ਸਵਾਲ ਕੀਤਾ ਤਾਂ ਉਸਨੂੰ ਡਰਾਇਆ ਧਮਕਾਇਆ ਗਿਆ ਤੇ ਉਹ ਖੁਦਕੁਸ਼ੀ ਕਰ ਗਿਆ।

