6.9 C
Toronto
Tuesday, October 20, 2026
spot_img
HomeਕੈਨੇਡਾFrontਮਾਣਹਾਨੀ ਦੇ ਮਾਮਲੇ ’ਚ ਇਕ ਸਾਲ ਦੀ ਸਜ਼ਾ ਨੂੰ ਅਦਾਲਤ ਵਿਚ ਚੁਣੌਤੀ...

ਮਾਣਹਾਨੀ ਦੇ ਮਾਮਲੇ ’ਚ ਇਕ ਸਾਲ ਦੀ ਸਜ਼ਾ ਨੂੰ ਅਦਾਲਤ ਵਿਚ ਚੁਣੌਤੀ ਦੇਣਗੇ ਸਿਮਰਜੀਤ ਸਿੰਘ ਬੈਂਸ

ਮਾਣਹਾਨੀ ਦੇ ਮਾਮਲੇ ’ਚ ਇਕ ਸਾਲ ਦੀ ਸਜ਼ਾ ਨੂੰ ਅਦਾਲਤ ਵਿਚ ਚੁਣੌਤੀ ਦੇਣਗੇ ਸਿਮਰਜੀਤ ਸਿੰਘ ਬੈਂਸ
ਬੈਂਸ ਨੇ ਕਿਹਾ : ਲੜਾਈ ਅਜੇ ਖਤਮ ਨਹੀਂ ਹੋਈ, ਹਾਈਕੋਰਟ ਵੀ ਜਾਵਾਂਗੇ
ਲੁਧਿਆਣਾ/ਬਿਊਰੋ ਨਿਊਜ਼
ਕਾਂਗਰਸੀ ਆਗੂ ਅਤੇ ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਉਹ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਦਰਜ ਕਰਵਾਏ ਗਏ ਮਾਣਹਾਨੀ ਦੇ ਮਾਮਲੇ ਵਿਚ ਮਿਲੀ ਇਕ ਸਾਲ ਜੇਲ੍ਹ ਦੀ ਸਜ਼ਾ ਨੂੰ ਅਦਾਲਤ ਵਿਚ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਲੜਾਈ ਅਜੇ ਖਤਮ ਨਹੀਂ ਹੋਈ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਉਹ ਅਦਾਲਤ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ ਅਤੇ ਇਸ ਫੈਸਲੇ ਨੂੰ ਚੁਣੌਤੀ ਦੇਣ ਲਈ ਸੈਸ਼ਨ ਅਦਾਲਤ ਅਤੇ ਉਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪੰਜਾਬ ਵਿਚ ਭਿ੍ਰਸ਼ਟਾਚਾਰ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਆਵਾਜ਼ ਚੁੱਕਦੇ ਰਹੇ ਹਨ ਅਤੇ ਅੱਗੇ ਵੀ ਇੰਝ ਹੀ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ 8 ਸਾਲ ਪੁਰਾਣੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਇਕ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ।

RELATED ARTICLES
POPULAR POSTS