13.6 C
Toronto
Tuesday, October 20, 2026
spot_img
HomeਕੈਨੇਡਾFrontਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਦੁਸਹਿਰੇ ਦੀ ਧੂਮ

ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਦੁਸਹਿਰੇ ਦੀ ਧੂਮ

ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਦੁਸਹਿਰੇ ਦੀ ਧੂਮ
ਰਾਸ਼ਟਰਪਤੀ ਦਰੋਪਦੀ ਮੁਰਮੂ, ਪੀਐਮ ਨਰਿੰਦਰ ਮੋਦੀ ਤੇ ਹੋਰ ਨੇਤਾਵਾਂ ਨੇ ਦੁਸਹਿਰੇ ਦੀਆਂ ਦਿੱਤੀਆਂ ਸ਼ੁਭ ਕਾਮਨਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ਵਿਚ ਅੱਜ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਦੁਸਹਿਰੇ ਦੇ ਤਿਉਹਾਰ ਮੌਕੇ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਨੇਤਾਵਾਂ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਇਸੇ ਦੌਰਾਨ ਚੰਡੀਗੜ੍ਹ ਦੇ ਸੈਕਟਰ 46 ਵਿਚ ਇਸ ਵਾਰ 106 ਫੁੱਟ ਉਚਾ ਰਾਵਣ ਦਾ ਪੁਤਲਾ ਬਣਾਇਆ ਗਿਆ ਸੀ ਅਤੇ ਇਸ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਚੀਫ ਗੈਸਟ ਰਹੇ। ਅੱਜ ਦੁਸਹਿਰੇ ਮੌਕੇ ਬਜ਼ਾਰਾਂ ਵਿਚ ਵੀ ਭਰਵੀਂ ਰੌਣਕ ਦੇਖੀ ਗਈ। ਇਸੇ ਦੌਰਾਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਨੇ ਦੁਸਹਿਰੇ ਦੇ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਹੈ।

RELATED ARTICLES
POPULAR POSTS