
22 ਤੋਂ 27 ਅਕਤੂਬਰ ਚੱਲਣ ਵਾਲਾ ਇਜਲਾਸ ਹੋਵੇਗਾ ਹੰਗਾਮਾ ਪੂਰਨ
ਕ਼ਾਨੂਨ ਵਿਵਸਥਾ ਤੇ ਨਸ਼ੇ ਦੇ ਮੁੱਦੇ ਤੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ
ਅਮਰਜੀਤ ਸਿੰਘ
ਚੰਡੀਗੜ੍ਹ, 22 ਅਕਤੂਬਰ 2626
ਪੰਜਾਬ ਵਿਧਾਨ ਸਭਾ ਦਾ 6 ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਦੌਰਾਨ ਪੂਰਾ ਹੰਗਾਮਾ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਭਾਵੇਂ ਇਹ ਮਦਾਂ ਇਜਲਾਸ ਦੇ ਅਜੇਂਦੇ ਤੇ ਨਾ ਵੀ ਹੋਣ ਪਰ ਫੇਰ ਵੀ ਪਿਛਲੇ ਕੁੱਝ ਦਿਨਾਂ ਵਿੱਚ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਕਿ ਵਿਧਾਨਸਭਾ ਵਿੱਚ ਇਹਨਾਂ ਦੀ ਚਰਚਾ ਕਰਨੀ ਤਾਂ ਬਣਦੀ ਹੀ ਹੈ। ਮੁੱਖਮੰਤਰੀ ਭਗਵੰਤ ਮਾਨ ਨੂੰ ਬਿਨਾ ਕਾਰਨ ਦਿੱਲੀ ਦੇ ਹਵਾਈ ਅੱਡੇ ਤੇ ਕਸਟਮ ਅਧਿਕਾਰੀਆਂ ਵੱਲੋਂ ਰੋਕ ਕੇ ਰੱਖਣਾ, ਪਰਵਿੰਦਰ ਝੋਟਾ ਦਾ ਕਤਲ, ਟਾਈਗਰ ਸ਼ਰਾਫ ਦੇ ਹਮਲਾਵਰਾਂ ਦੇ ਲਿੰਕ ਅੰਮ੍ਰਿਤਸਰ ਸਾਹਿਬ ਨਾਲ ਜੁੜਨੇ, ਚਰਚਾ ਦੀ ਮੰਗ ਕਰਦੇ ਹਨ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 10 ਅਗਸਤ ਨੂੰ ਸਮਾਪਤ ਹੋਇਆ ਸੀ ਤੇ ਉਸਤੋਂ ਬਾਅਦ ਕਾਫੀ ਕੁੱਝ ਬਦਲ ਚੁੱਕਾ ਹੈ।
22 ਤੋਂ 27 ਅਕਤੂਬਰ ਤੱਕ ਚੱਲਣ ਵਾਲੇ ਇਸ ਇਜਲਾਸ ਦੌਰਾਨ ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ‘ਤੇ ਤਿੱਖੀ ਬਹਿਸ ਹੋਣ ਦੀ ਪ੍ਰਬਲ ਸੰਭਾਵਨਾ ਬਣੀ ਹੋਈ ਹੈ। ਜਿਵੇਂ ਕਿ ਰਿਵਾਇਤ ਹੈ, ਇਜਲਾਸ ਦੀ ਸ਼ੁਰੂਆਤ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ, ਜਦਕਿ ਵਿਰੋਧੀ ਧਿਰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ, ਨਸ਼ਿਆਂ ਦੀ ਤਸਕਰੀ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਲਈ ਤਿਆਰ ਬੈਠੀ ਹੈ। ਇਸ ਇਜਲਾਸ ਦੌਰਾਨ ਪੰਜ ਰਿਪੋਰਟਾਂ ਅਤੇ ਤਿੰਨ ਮਤੇ ਪੇਸ਼ ਕੀਤੇ ਜਾਣਗੇ।
ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪੂਰਾ ਧਿਆਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਰਹੇਗਾ।ਜਿਵੇਂ ਕਿ ਪਹਿਲਾਂ ਤੋਂ ਤੈਅ ਹੈ, ਪਾਰਟੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਇੱਕ ਮਤਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸਦੇ ਨਾਲ ਹੀ ਦੂਜੇ ਪਾਸੇ, ਵਿਰੋਧੀ ਧਿਰ ਨੇ ਵੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਅਸਫਲਤਾ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਇਹ ਵੀ ਇਹ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਵੀ ਕਰ ਸਕਦੀ ਹੈ।
ਸ਼ੁੱਕਰਵਾਰ ਸਵੇਰੇ 11 ਵਜੇ ਸ਼ੁਰੂ ਹੋਣ ਵਾਲੇ ਇਜਲਾਸ ਵਿੱਚ ਦੌਰਾਨ 24 ਅਤੇ 25 ਅਕਤੂਬਰ ਨੂੰ ਹਫਤਾਵਾਰੀ ਛੁੱਟੀਆਂ ਹਨ ਅਤੇ 26 ਅਕਤੂਬਰ ਨੂੰ ਸਰਕਾਰੀ ਛੁੱਟੀ ਹੈ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 10 ਅਗਸਤ ਨੂੰ ਸਮਾਪਤ ਹੋਇਆ ਸੀ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਸੀ। ‘ਐਕਸ’ (X) ‘ਤੇ ਇੱਕ ਪੋਸਟ ਵਿੱਚ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੱਸਿਆ ਗਿਆ ਹੈ, “ਪੰਜਾਬ ਵਿਧਾਨ ਸਭਾ ਦੇ ਮੈਂਬਰ ਜਨਤਕ ਹਿੱਤਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਨ ਲਈ 22 ਅਕਤੂਬਰ 2026 ਨੂੰ ਸਵੇਰੇ 11 ਵਜੇ ਇਕੱਠੇ ਹੋਣਗੇ।”

