2.8 C
Toronto
Thursday, October 22, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ
ਪਰਵਿੰਦਰ ਸਿੰਘ ਝੋਟਾ ਨੂੰ ਵੀ ਵਿਧਾਨ ਸਭਾ ’ਚ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਵੀਰਵਾਰ ਨੂੰ ਸ਼ੁਰੂ ਹੋ ਗਿਆ। ਵਿਧਾਨ ਸਭਾ ਇਜਲਾਸ ਦੇ ਸ਼ੁਰੂ ਹੁੰਦਿਆਂ ਹੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉਘੇ ਡਾਕਟਰ ਰਤਨ ਲਾਲ ਮਿੱਤਲ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸੰਗਰੂਰ ਵਿਖੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ 8 ਮਗਨਰੇਗਾ ਕਾਮਿਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ ਭਲਕੇ 23 ਅਕਤੂਬਰ, ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਇਸ ਸਮੇਂ ਹੋ ਰਿਹਾ ਹੈ, ਜਦੋਂ ਸਮੁੱਚੇ ਪੰਜਾਬ ਵਿਚ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਰੌਲਾ ਪਿਆ ਹੋਇਆ ਹੈ। ਇਨ੍ਹਾਂ ਮੁੱਦਿਆਂ ’ਤੇ ਕੇਂਦਰ ਅਤੇ ਸੂਬਾ ਸਰਕਾਰ ਦਰਮਿਆਨ ਟਕਰਾਅ ਵੀ ਸਿਖਰ ’ਤੇ ਹੈ। ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਇਨਸਾਫ ਦੀ ਮੰਗ ਲਈ ਮਾਨਸਾ ਵਿਚ ਲੋਕ ਸੜਕਾਂ ’ਤੇ ਹਨ।

ਪੰਜਾਬ ਕਾਂਗਰਸ ਨੇ ਸੀਐਮ ਭਗਵੰਤ ਸਿੰਘ ਮਾਨ ਦਾ ਮੰਗਿਆ ਅਸਤੀਫਾ
ਪਰਗਟ ਸਿੰਘ ਨੇ ਪੰਜਾਬ ਸਰਕਾਰ ’ਤੇ ਜ਼ਿੰਮੇਵਾਰੀਆਂ ਤੋਂ ਭੱਜਣ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਅੱਜ ਵਿਧਾਨ ਸਭਾ ਦਾ ਇਜਲਾਸ ਸਿਰਫ 9 ਮਿੰਟਾਂ ਵਿਚ ਖਤਮ ਕਰਨ ਲਈ ਸੂਬਾ ਸਰਕਾਰ ਨੂੰ ਘੇਰਿਆ ਹੈ। ਇਸਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਨਸ਼ਿਆਂ ਦਾ ਪਸਾਰ ਤੇਜ਼ੀ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਵਿਚ ਸੂਬਾ ਸਰਕਾਰ ਵਿਧਾਨ ਸਭਾ ਵਿਚ ਚਰਚਾ ਕਰਵਾਉਣ ਦੀ ਥਾਂ ’ਤੇ ਸਿਰਫ 9 ਮਿੰਟਾਂ ਵਿਚ ਸੈਸ਼ਨ ਨੂੰ ਖਤਮ ਕਰਕੇ ਭੱਜ ਗਈ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ, ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲ ਰਿਹਾ ਅਤੇ ਮਾਈਨਿੰਗ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਅਜਿਹੇ ਹਾਲਾਤਾਂ ਵਿਚ ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ’ਤੇ ਚਰਚਾ ਕਰਵਾਉਣ ਦੀ ਥਾਂ ਚਰਚਾ ਤੋਂ ਭੱਜ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ 27 ਅਕਤੂਬਰ ਤੱਕ ਚੱਲਣਾ ਹੈ।

RELATED ARTICLES
POPULAR POSTS