ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੂੰ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਵਿਚ ਖਲਬਲੀ ਮਚ ਗਈ ਹੈ। ਇਸ ਤੋਂ ਬਾਅਦ ਅਸਤੀਫੇ ਦੇਣ ਵਾਲੇ ਨੇਤਾਵਾਂ ਦੀ ਲਾਈਨ ਲੰਮੀ ਹੋਣ ਲੱਗੀ ਹੈ। ਪੰਜਾਬ ਵਿਚ ਪਾਰਟੀ ਇੰਚਾਰਜ ਸੰਜੇ ਸਿੰਘ ਸਿੰਘ ਨੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਸੰਜੇ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਦੁਰਗੇਸ਼ ਪਾਠਕ ਨੇ ਵੀ ਸਹਿ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਚੋਣ ਨਤੀਜਿਆਂ ਤੋਂ ਬਾਅਦ ‘ਆਪ’ ਦੇ ਦਿੱਲੀ ਦੇ ਇੰਚਾਰਜ ਪਾਂਡੇ ਨੇ ਅਸਤੀਫ਼ਾ ਦੇ ਦਿੱਤਾ ਸੀ। ਉਸ ਦੇ 24 ਘੰਟੇ ਦੇ ਅੰਦਰ ਹੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਕੋ-ਇੰਚਾਰਜ ਦੁਰਗੇਸ਼ ਪਾਠਕ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
Check Also
ਅਮੀਰਾਂ ਦੀ ਸੂਚੀ ਅਨੁਸਾਰ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ
ਗੌਤਮ ਅਡਾਨੀ ਦੂਜੇ ਅਤੇ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : …