3.2 C
Toronto
Tuesday, October 27, 2026
spot_img
HomeਕੈਨੇਡਾFrontਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ - ਮਾਰਚ ਦੇ ਦੌਰਾਨ ਗਰਭਵਤੀ...

ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ – ਮਾਰਚ ਦੇ ਦੌਰਾਨ ਗਰਭਵਤੀ ਮਹਿਲਾ ਪੱਤਰਕਾਰ ਨੂੰ ਧੱਕਾ ਦੇਣ ਦੇ ਲੱਗੇ ਇਲਜ਼ਾਮ

ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ – ਮਾਰਚ ਦੇ ਦੌਰਾਨ ਗਰਭਵਤੀ ਮਹਿਲਾ ਪੱਤਰਕਾਰ ਨੂੰ ਧੱਕਾ ਦੇਣ ਦੇ ਲੱਗੇ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਹੋਰ ਕਈ ਵਿਅਕਤੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਮਾਮਲਾ ਲੰਘੀ 12 ਅਕਤੂਬਰ ਨੂੰ ਸੁਪਰੀਮ ਕੋਰਟ ਤੱਕ ਕੱਢੇ ਗਏ ਰੋਸ ਮਾਰਚ ਦਾ ਹੈ। ਇਸ ਸਬੰਧੀ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ਵਿਚ ਇਲਜ਼ਾਮ ਲਗਾਇਆ ਗਿਆ ਹੈ ਕਿ ਇਸ ਦੌਰਾਨ ਰਾਹੁਲ ਗਾਂਧੀ ਨੇ ਇਕ ਗਰਭਵਤੀ ਮਹਿਲਾ ਪੱਤਰਕਾਰ ਨੂੰ ਧੱਕਾ ਦਿੱਤਾ ਸੀ। ਮਾਨਯੋਗ ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਮਾਲਿਆ ਬਾਗਚੀ ਦੀ ਬੈਂਚ ਦੇ ਸਾਹਮਣੇ ਇਹ ਮਾਮਲਾ ਰੱਖਿਆ ਗਿਆ। ਅਦਾਲਤ ਵਿਚ ਇਹ ਮਾਮਲਾ ਪੇਸ਼ ਕਰਨ ਵਾਲੇ ਵਕੀਲ ਗੌਰਵ ਭਾਟੀਆ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਲੰਬਿਤ ਇਕ ਪਟੀਸ਼ਨ ਦੇ ਅੰਦਰ ਇਕ ਅਰਜ਼ੀ ਦਾਇਰ ਕੀਤੀ ਗਈ ਹੈ। ਵਕੀਲ ਭਾਟੀਆ ਨੇ ਇਲਜ਼ਾਮ ਲਗਾਇਆ ਕਿ ਸੁਪਰੀਮ ਕੋਰਟ ਦੇ ਵਿਹੜੇ ਵਿਚ ਇਕ ਮਹਿਲਾ ਪੱਤਰਕਾਰ ਨਾਲ ਧੱਕਾ-ਮੁੱਕੀ ਕੀਤੀ ਗਈ। ਪਟੀਸ਼ਨ ਵਿਚ ਰਾਹੁਲ ਗਾਂਧੀ ਅਤੇ ਇਸ ਘਟਨਾ ਵਿਚ ਸ਼ਾਮਲ ਹੋਰ ਵਿਅਕਤੀਆਂ ਵਿਰੁੱਧ ਵੀ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦੀ ਮੰਗ ਕੀਤੀ ਗਈ ਹੈ।

RELATED ARTICLES
POPULAR POSTS