4.8 C
Toronto
Tuesday, October 27, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਚੋਣਾਂ ਲਈ ਇਲੈਕਸ਼ਨ ਕਮਿਸ਼ਨ ਨੇ ਖਿੱਚੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਇਲੈਕਸ਼ਨ ਕਮਿਸ਼ਨ ਨੇ ਖਿੱਚੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਇਲੈਕਸ਼ਨ ਕਮਿਸ਼ਨ ਨੇ ਖਿੱਚੀ ਤਿਆਰੀ
ਇਲੈਕਸ਼ਨ ਕਮਿਸ਼ਨ ਦੀ ਟੀਮ ਨੇ ਪੰਜਾਬ ਦੇ ਚੋਣ ਅਧਿਕਾਰੀ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਨੇ ਤਿਆਰੀ ਖਿੱਚ ਲਈ ਹੈ। ਇਨ੍ਹਾਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਸੀਨੀਅਰ ਅਫਸਰਾਂ ਦੀ ਟੀਮ ਪੰਜਾਬ ਦੇ ਦੌਰੇ ’ਤੇ ਪਹੁੰਚ ਗਈ ਹੈ। ਇਹ ਟੀਮ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਵੇਗੀ। ਇਸ ਟੀਮ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਵੀ ਗੱਲਬਾਤ ਕੀਤੀ ਹੈ। ਭਾਰਤੀ ਇਲੈਕਸ਼ਨ ਕਮਿਸ਼ਨ ਦੀ ਟੀਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਹੁੰਚ ਕੇ  ਕਾਨੂੰੂਨ ਵਿਵਸਥਾ, ਵੋਟਰ ਸੂਚੀ ਦੇ ਪੁਨਰ ਨਿਰੀਖਣ ਅਤੇ ਪੋਲਿੰਗ ਬੂਥਾਂ ’ਤੇ ਮਿਲਣ ਵਾਲੀਆਂ ਵਿਵਸਥਾਵਾਂ ਦਾ ਬਾਰੀਕੀ ਨਾਲ ਨਿਰੀਖਣ ਕਰੇਗੀ। ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਦੀ ਇਸ ਟੀਮ ਦਾ ਦੌਰਾ ਬਹੁਤ ਹੀ ਮਹੱਤਪੂਰਨ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਗਲੇ ਸਾਲ 2027 ਦੇ ਸ਼ੁਰੂਆਤੀ ਮਹੀਨੇ ਫਰਵਰੀ ਵਿਚ ਪੰਜਾਬ ਵਿਚ ਚੋਣਾਂ ਹੋ ਸਕਦੀਆਂ ਹਨ ਅਤੇ ਇਸ ਸਬੰਧੀ ਕਿਸੇ ਸਮੇਂ ਵੀ ਇਲੈਕਸ਼ਨ ਕਮਿਸ਼ਨ ਵਲੋਂ ਐਲਾਨ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS