6.9 C
Toronto
Wednesday, October 28, 2026
spot_img
HomeਕੈਨੇਡਾFrontਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਵਰਿੰਦਰ ਢਿੱਲੋਂ ’ਤੇ ਕੇਸ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਵਰਿੰਦਰ ਢਿੱਲੋਂ ’ਤੇ ਕੇਸ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਵਰਿੰਦਰ ਢਿੱਲੋਂ ’ਤੇ ਕੇਸ
ਦਲਿਤ ਆਗੂ ਰਣਜੀਤ ਸਿੰਘ ਨੇ ਕੀਤੀ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਵਰਿੰਦਰ ਸਿੰਘ ਢਿੱਲੋਂ ’ਤੇ ਕਾਂਗਰਸ ਭਵਨ ਚੰਡੀਗੜ੍ਹ ’ਚ ਦਲਿਤ ਆਗੂ ਰਣਜੀਤ ਸਿੰਘ ਨਾਲ ਮਾਰਕੁੱਟ ਕਰਨ, ਜਾਤੀਸੂਚਕ ਸ਼ਬਦ ਵਰਤਣ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਇਲਜ਼ਾਮ ਲੱਗੇ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਜਸਬੀਰ ਸਿੰਘ ਗੜ੍ਹੀ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਮਾਮਲਾ ਚੁੱਕਿਆ ਹੈ। ਗੜ੍ਹੀ ਨੇ ਦਾਅਵਾ ਕੀਤਾ ਕਿ ਇਹ ਘਟਨਾ ਲੰਘੇ ਕੱਲ੍ਹ 27 ਅਕਤੂਬਰ ਨੂੰ ਦੁਪਹਿਰ ਦੇ ਸਮੇਂ ਚੰਡੀਗੜ੍ਹ ਦੇ ਸੈਕਟਰ 15 ਸਥਿਤ ਕਾਂਗਰਸ ਭਵਨ ਵਿਚ ਹੋਈ ਸੀ ਅਤੇ ਇਸ ਸਬੰਧ ਵਿਚ ਪੁਲਿਸ ਥਾਣੇ ਸ਼ਿਕਾਇਤ ਵੀ ਦਿੱਤੀ ਗਈ ਹੈ। ਜਸਬੀਰ ਸਿੰਘ ਗੜ੍ਹੀ ਨੇ ਕੇਸ ਦਰਜ ਹੋਣ ਦੀ ਕਾਪੀ ਦਿਖਾਉਂਦੇ ਹੋਏ ਇਲਜ਼ਾਮ ਲਗਾਇਆ ਕਿ ਰਣਜੀਤ ਸਿੰਘ ਦੇ ਨਾਲ ਕਾਂਗਰਸ ਭਵਨ ਵਿਚ ਮਾਰਕੁੱਟ ਹੋਈ ਹੈ। ਗੜ੍ਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਜਨਤਕ ਮੰਚਾਂ ’ਤੇ ਦਲਿਤ ਸਮਾਜ ਦੇ ਹਿੱਤਾਂ ਦੀ ਗੱਲ ਕਰਦੇ ਹਨ, ਪਰ ਪਾਰਟੀ ਦੇ ਆਪਣੇ ਭਵਨ ਵਿਚ ਹੀ ਦਲਿਤ ਆਗੂ ਨਾਲ ਮਾਰਕੁੱਟ ਹੋਣ ਦੀ ਗੱਲ ਸਾਹਮਣੇ ਆਈ ਹੈ। ਗੜ੍ਹੀ ਨੇ ਦਾਅਵਾ ਕੀਤਾ ਕਿ ਵਰਿੰਦਰ ਸਿੰਘ ਢਿੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਜ਼ਦੀਕੀ ਹੈ ਅਤੇ ਕਈ ਮੌਕਿਆਂ ’ਤੇ ਵਰਿੰਦਰ ਢਿੱਲੋਂ ਨੂੰ ਚੰਨੀ ਦੇ ਨਾਲ ਦੇਖਿਆ ਜਾਂਦਾ ਹੈ।

RELATED ARTICLES
POPULAR POSTS