ਐਂਟੀ ਟੈਰਾਰਿਸਟ ਸਕੁਐਡ ਬਣਾਉਣ ਦਾ ਫੈਸਲਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਵਿਚਕਾਰ ਉੱਭਰ ਰਹੇ ਗੱਠਜੋੜ ਨੂੰ ਤੋੜਨ ਲਈ ਐਂਟੀ ਟੈਰਾਰਿਸਟ ਸਕੁਐਡ (ਏਟੀਐਸ) ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਤਿੱਖੀ ਮੁਹਿੰਮ ਆਰੰਭੀ ਹੋਈ ਹੈ ਅਤੇ ਹੁਣ ਸਰਕਾਰ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਿਮੀਨਲਜ਼ ਐਕਟ (ਪਕੋਕਾ) ਵਰਗਾ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ ਤਾਂ ਕਿ ਜਥੇਬੰਦਕ ਅਪਰਾਧੀ ਗਰੋਹਾਂ ਵੱਲੋਂ ਫੈਲਾਈ ਦਹਿਸ਼ਤ ਨਾਲ ਅਸਰਦਾਰ ਢੰਗ ਨਾਲ ਸਿੱਝਿਆ ਜਾ ਸਕੇ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪਿਛਲੇ 5-7 ਸਾਲਾਂ ਤੋਂ ਅਨੇਕਾਂ ਅਪਰਾਧੀ ਗਰੋਹ ਕਾਰਵਾਈਆਂ ਕਰ ਰਹੇ ਹਨ, ਜਿਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਮਿਲੀ ਹੋਈ ਸੀ। ਮੁੱਖ ਮੰਤਰੀ ਦਫਤਰ ਦੇ ઠਅਧਿਕਾਰੀ ਨੇ ਕਿਹਾ ਕਿ ਦਹਿਸ਼ਤਗਰਦ ਜੱਥੇਬੰਦੀਆਂ ਅਤੇ ਅਪਰਾਧੀ ਗਰੋਹਾਂ ਵਿਰੁੱਧ ਕਾਰਵਾਈ ਲਈ ਏਟੀਐਸ ਜ਼ਰੂਰੀ ਹੈ। ઠਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਬੇਨਤੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੇ ਉੱਚ ਸੁਰੱਖਿਆ ਵਾਲੀਆਂ/ਨਾਜ਼ੁਕ ਜੇਲ੍ਹਾਂ, ਜਿਨ੍ਹਾਂ ਵਿੱਚ ਕੱਟੜ ਦਹਿਸ਼ਗਰਦ ਅਤੇ ਗੈਂਗਸਟਰ ਰੱਖੇ ਹੋਏ ਹਨ, ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਤੋਂ ਦੋ ਆਈਆਰਬੀ ઠਕੰਪਨੀਆਂ ਨੂੰ ਤਬਦੀਲ ਕਰਨ ਦੇ ਬਦਲੇ ਦੋ ਸੀਆਈਐਸਐਫ ਕੰਪਨੀਆਂ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਏ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …