
ਸੀਐਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ ’ਤੇ ਹੋਵੇਗੀ ਇਹ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਉਂਦੀ 31 ਅਕਤੂਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 31 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰੇ 12 ਵਜੇ ਚੰਡੀਗੜ੍ਹ ’ਚ ਸਥਿਤ ਮੁੱਖ ਮੰਤਰੀ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਵਲੋਂ ਇਹ ਮੀਟਿੰਗ ਦੀਵਾਲੀ ਤੋਂ ਇਕ ਹਫਤਾ ਪਹਿਲਾਂ ਸੱਦਣ ਕਰਕੇ, ਆਸ ਕੀਤੀ ਜਾ ਰਹੀ ਹੈ ਕਿ ਸਰਕਾਰ ਪੰਜਾਬ ਵਾਸੀਆਂ ਨੂੰ ਕੋਈ ਵੱਡਾ ਤੋਹਫਾ ਦੇ ਸਕਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਹੁਤ ਆਸਾਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਹਾਲੇ ਲੰਘੇ ਕੱਲ੍ਹ 27 ਅਕਤੂਬਰ ਨੂੰ ਹੀ ਖਤਮ ਹੋਇਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾਲ ਹੀ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ।

