6.9 C
Toronto
Wednesday, October 28, 2026
spot_img
HomeਕੈਨੇਡਾFrontਚੰਡੀਗੜ੍ਹ ਯੂਨੀਵਰਸਿਟੀ ਵਿੱਚ ਛੁਰੇਬਾਜ਼ੀ ਦੀ ਘਟਨਾ, ਇੱਕ ਵਿਦਿਆਰਥੀ ਜ਼ਖਮੀ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਛੁਰੇਬਾਜ਼ੀ ਦੀ ਘਟਨਾ, ਇੱਕ ਵਿਦਿਆਰਥੀ ਜ਼ਖਮੀ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਛੁਰੇਬਾਜ਼ੀ ਦੀ ਘਟਨਾ, ਇੱਕ ਵਿਦਿਆਰਥੀ ਜ਼ਖਮੀ
ਜ਼ਖਮੀ ਦੀ ਪਛਾਣ ਨਹੀਂ ਦੱਸੀ ਗਈ ਪਰ ਉਸਨੂੰ ਖਰੜ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ
ਇਸਤੋਂ ਪਹਿਲਾਂ ਵੀ ਇਸ ਯੂਨੀਵਰਸਿਟੀ ਵਿੱਚ ਇੱਕ ਅਫਵਾਹ ਤੇ ਬਹੁਤ ਸ਼ੋਰ ਸ਼ਰਾਬ ਹੋਇਆ ਸੀ
ਚੰਡੀਗੜ੍ਹ, 28 ਅਕਤੂਬਰ 2026
ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਕ੍ਰਾਈਮ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। ਹਜੇ ਲਵਲੀ ਯੂਨੀਵਰਸਿਟੀ ਜਲੰਧਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਵਿੱਚ ਹੋਈਆਂ ਦੋ ਵੱਡੀਆਂ ਘਟਨਾਵਾਂ ਦੀ ਸਿਆਹੀ ਸੁੱਕੀ ਵੀ ਨਹੀਂ ਸੀ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਛੁਰੇਬਾਜ਼ੀ ਦੀ ਇੱਕ ਹੋਰ ਘਟਨਾ ਨੇ ਵਿਦਿਆਰਥੀਆਂ ਨੂੰ ਆਤੰਕਿਤ ਕਰਨ ਦਿੱਤਾ ਹੈ। ਜ਼ਖਮੀ ਵਿਦਿਆਰਥੀ ਖਰੜ ਦੇ ਹਸਪਤਾਲ ਵਿੱਚ ਦਾਖ਼ਲ ਹੈ ਜਦੋਂਕਿ ਪੁਲਿਸ ਆਪਣੇ ਵੱਲੋਂ ਮਾਮਲੇ ਦੀ ਤਫਤੀਸ਼ ਕਰ ਰਹੀ ਹੈ। ਯੂਨੀਵਰਸਿਟੀ ਪ੍ਰਸ਼ਾਸ਼ਨ ਇਹਨ੍ਹਾਂ ਘਟਨਾਵਾਂ ਤੇ ਕਾਬੂ ਪਾਉਣ ਵਿੱਚ ਹਰ ਵਾਰ ਨਾਕਾਮ ਸਿੱਧ ਹੋ ਰਿਹਾ ਹੈ।
ਜ਼ਿਲਾ ਮੁਹਾਲੀ ਦੇ ਪਿੰਡ ਘੜੂੰਆਂ ਵਿੱਚ ਬਣੀ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿੱਚ ਮੰਗਲਵਾਰ ਰਾਤ ਉਸ ਸਮੇਂ ਜ਼ਬਰਦਸਤ ਹੰਗਾਮਾ ਹੋ ਗਿਆ ਜਦੋਂ ਇੱਕ ਸਟੂਡੈਂਟ ਨੂੰ ਚਾਕੂ ਮਾਰਨ ਦੀ ਵਾਰਦਾਤ ਦਾ ਪਤਾ ਲੱਗਿਆ। ਘਟਨਾ ਰਾਤ ਲਗਪਗ 12 ਵਜੇ ਦੇ ਕਰੀਬ ਹੋਈ ਦੱਸੀ ਜਾਂਦੀ ਹੈ। ਯੂਨੀਵਰਸਿਟੀ ਦੇ ਇੱਕ ਹੋਸਟਲ ਵਿੱਚ ਹੋਈ ਚਾਕੂਬਾਜ਼ੀ ਦੀ ਘਟਨਾ ਤੋਂ ਬਾਅਦ, ਕੈਂਪਸ ਦੇ ਢਿੱਲੇ ਸੁਰੱਖਿਆ ਪ੍ਰਬੰਧਾਂ ਖ਼ਿਲਾਫ਼ ਵਿਦਿਆਰਥੀਆਂ ਦਾ ਰੋਸ ਭੜਕ ਉੱਠਿਆ।
ਸੂਤਰਾਂ ਮੁਤਾਬਕ ਮੰਗਲਵਾਰ ਰਾਤ ਨੂੰ ਹੋਏ ਚਾਕੂ ਦੇ ਹਮਲੇ ਵਿੱਚ ਇੱਕ ਵਿਦਿਆਰਥੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ, ਇਸ ਤੋਂ ਬਾਅਦ ਕੈਂਪਸ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨ ਅਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ’ਤੇ ਭੀੜ ਨੂੰ ਕਾਬੂ ਕਰਨ ਲਈ ਪੁਲੀਸ ਨੂੰ ਬੁਲਾਇਆ ਗਿਆ ਤੇ ਪੁਲਿਸ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚ ਗਏ।
ਹਾਲਾਂਕਿ ਜ਼ਖਮੀ ਵਿਦਿਆਰਥੀ ਦੀ ਪਛਾਣ ਨਹੀਂ ਦੱਸੀ ਗਈ ਲੇਕਿਨ ਪੁਲੀਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀ ਦੀ ਹਾਲਤ ਸਥਿਰ ਹੈ ਅਤੇ ਉਸ ਨੂੰ ਸਬ ਡਿਵੀਜ਼ਨਲ ਹਸਪਤਾਲ ਖਰੜ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲੀਸ ਵੱਲੋਂ ਅਫ਼ਵਾਹਾਂ ਅਤੇ ਅਪ੍ਰਮਾਣਿਤ ਜਾਣਕਾਰੀ ਨੂੰ ਫੈਲਣ ਤੋਂ ਰੋਕਣ ਲਈ ਸਮਾਜ ਵਿਰੋਧੀ ਅਨਸਰਾਂ ਅਤੇ ਸੋਸ਼ਲ ਮੀਡੀਆ ਹੈਂਡਲਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

RELATED ARTICLES
POPULAR POSTS