9.8 C
Toronto
Tuesday, October 28, 2025
spot_img
Homeਪੰਜਾਬਅਟਾਰੀ 'ਚ ਅਕਾਲੀ ਸਰਪੰਚ ਦਾ ਕਤਲ

ਅਟਾਰੀ ‘ਚ ਅਕਾਲੀ ਸਰਪੰਚ ਦਾ ਕਤਲ

ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਚੇਤ ਸਿੰਘ ਵਾਲਾ ਦੇ ਨੌਜਵਾਨ ਅਕਾਲੀ ਸਰਪੰਚ ਗੁਰਪਿੰਦਰ ਸਿੰਘ ਲਾਲੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਗੁਰਪਿੰਦਰ ਲਾਲੀ ਦਾ ਪਿੰਡ ਦੇ ਕਾਂਗਰਸੀ ਵਰਕਰਾਂ ਨਾਲ ਕਿਸੇ ਮਸਲੇ ‘ਤੇ ਝਗੜਾ ਹੋ ਗਿਆ ਸੀ। ਇਸ ਝਗੜੇ ਦੇ ਚੱਲਦਿਆਂ ਦੁਬਾਰਾ ਫਿਰ ਸਰਪੰਚ ਲਾਲੀ ਉੱਪਰ ਕਾਂਗਰਸੀ ਵਰਕਰਾਂ ਨੇ ਹਮਲਾ ਕਰ ਦਿੱਤਾ ਤੇ ਗੁੱਝੀਆਂ ਸੱਟਾਂ ਮਾਰੀਆਂ। ਗੰਭੀਰ ਹਾਲਤ ਵਿਚ ਸਰਪੰਚ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸਦੀ ਮੌਤ ਹੋ ਗਈ ਹੈ। ਪੁਲਿਸ ਨੇ ਚਾਰ ਵਿਅਕਤੀਆਂ ‘ਤੇ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਰਵਾਈ ਆਰੰਭ ਦਿੱਤੀ ਹੈ।

RELATED ARTICLES
POPULAR POSTS