
ਲੰਘੀ 13 ਅਕਤੂਬਰ ਨੂੰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਦੀ ਹੋਈ ਸੀ ਹੱਤਿਆ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਹੋਈ ਨੂੰ ਅੱਜ 18 ਦਿਨ ਹੋ ਗਏ ਹਨ। ਪਰਵਿੰਦਰ ਸਿੰਘ ਝੋਟਾ ਦੀ ਮਿ੍ਰਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿਚ ਰੱਖੀ ਗਈ ਹੈ ਅਤੇ ਉਸਦਾ ਅਜੇ ਤੱਕ ਪੋਸਟ ਮਾਰਟਮ ਨਹੀਂ ਹੋਇਆ। ਸੀਬੀਆਈ ਵੀ ਪੀੜਤ ਪਰਿਵਾਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਪੀਜੀਆਈ ਚੰਡੀਗੜ੍ਹ ਵਿਚ ਪੋਸਟ ਮਾਰਟਮ ਦੇ ਲਈ ਕਹਿ ਚੁੱਕੀ ਹੈ, ਪਰ ਅਜੇ ਤੱਕ ਪਰਿਵਾਰ ਅਤੇ ਇਨਸਾਫ ਕਮੇਟੀ ਇਸ ਨੂੰ ਲੈ ਕੇ ਰਾਜ਼ੀ ਨਹੀਂ ਹੋਈ ਹੈ। ਪੀੜਤ ਪਰਿਵਾਰ ਅਤੇ ਇਨਸਾਫ ਕਮੇਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਇਸੇ ਦੌਰਾਨ ਸਿਵਲ ਹਸਪਤਾਲ ਮਾਨਸਾ ਦੇ ਐਸ.ਐਮ.ਓ. ਡਾ. ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਮਿ੍ਰਤਕ ਦੇਹ ਦਾ ਪੋਸਟ ਮਾਰਟਮ ਕਦੀ ਵੀ ਕੀਤਾ ਜਾ ਸਕਦਾ ਹੈ, ਮੌਤ ਦੇ ਤੁਰੰਤ ਬਾਅਦ ਵੀ ਅਤੇ ਇਸਦੇ ਕਈ ਦਿਨਾਂ ਜਾਂ ਮਹੀਨਿਆਂ ਬਾਅਦ ਵੀ। ਉਨ੍ਹਾਂ ਕਿਹਾ ਕਿ ਇਸਦੇ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਹੁੰਦੀ। ਜ਼ਿਕਰਯੋਗ ਹੈ ਕਿ ਲੰਘੀ 13 ਅਕਤੂਬਰ ਨੂੰ ਮਾਨਸਾ ਵਿਚ ਇਕ ਮੈਡੀਕਲ ਸਟੋਰ ਦੇ ਮਾਲਕ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

