7.6 C
Toronto
Saturday, October 31, 2026
spot_img
HomeਕੈਨੇਡਾFrontਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡਾ ਵਾਧਾ - ਪਰਾਲੀ ਸਾੜਨ...

ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡਾ ਵਾਧਾ – ਪਰਾਲੀ ਸਾੜਨ ਦੇ ਇੱਕੋ ਦਿਨ ’ਚ ਆਏ 194 ਮਾਮਲੇ

ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡਾ ਵਾਧਾ – ਪਰਾਲੀ ਸਾੜਨ ਦੇ ਇੱਕੋ ਦਿਨ ’ਚ ਆਏ 194 ਮਾਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੰਘੇ ਕੱਲ੍ਹ 29 ਅਕਤੂਬਰ ਨੂੰ ਇਸ ਸੀਜ਼ਨ ਦੌਰਾਨ ਖੇਤਾਂ ਵਿਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ। ਸੂਬੇ ਭਰ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ 194 ਘਟਨਾਵਾਂ ਸਾਹਮਣੇ ਆਈਆਂ, ਜਿਸ ਨਾਲ ਕੁੱਲ ਅੰਕੜਾ 1 ਹਜ਼ਾਰ ਤੋਂ ਟੱਪ ਗਿਆ ਹੈ। ਇਸ ਤੋਂ ਪਹਿਲਾਂ ਲੰਘੀ 18 ਅਕਤੂਬਰ ਨੂੰ ਸਭ ਤੋਂ ਵੱਡਾ ਉਛਾਲ ਦੇਖਣ ਨੂੰ ਮਿਲਿਆ ਸੀ, ਜਦੋਂ ਪਰਾਲੀ ਸਾੜਨ ਦੇ 123 ਮਾਮਲੇ ਦਰਜ ਹੋਏ ਸਨ। ਪੰਜਾਬ ਵਿਚ ਪਰਾਲੀ ਸਾੜਨ ਦੇ ਜ਼ਿਲ੍ਹਾ ਵਾਰ ਅੰਕੜਿਆਂ ਵਿਚ ਤਰਨਤਾਰਨ 397 ਘਟਨਾਵਾਂ ਨਾਲ ਸਭ ਤੋਂ ਅੱਗੇ ਹੈ, ਜਦੋਂ ਕਿ ਅੰਮਿ੍ਰਤਸਰ 171 ਮਾਮਲਿਆਂ ਨਾਲ ਦੂਜੇ ਅਤੇ ਫਿਰੋਜ਼ਪੁਰ 104 ਮਾਮਲਿਆਂ ਨਾਲ ਤੀਜੇ ਨੰਬਰ ’ਤੇ ਹੈ। ਹਾਲਾਂਕਿ ਪੰਜਾਬ ਵਿਚ 2025 ਦੇ ਇਸੇ ਅਰਸੇ ਦੌਰਾਨ ਪਰਾਲੀ ਸਾੜਨ ਦੀਆਂ 1216 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਪਰ ਇਸ ਸੀਜ਼ਨ ਵਿਚ ਹੁਣ ਤੱਕ 1007 ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਜੋ ਕਿ 18 ਫੀਸਦੀ ਦਾ ਗਿਰਾਵਟ ਦਰਸਾਉਂਦੀਆਂ ਹਨ। ਮਾਹਿਰਾਂ ਦਾ ਅਨੁਮਾਨ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਹੋਰ ਵਾਧਾ ਹੋ ਸਕਦਾ ਹੈ ਅਤੇ ਇਹ ਅੰਕੜਾ ਆਉਂਦੇ ਦਿਨਾਂ ਵਿਚ ਸਿਖਰ ’ਤੇ ਵੀ ਹੋ ਸਕਦਾ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦਾਅਵਾ ਹੈ ਕਿ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 90 ਫੀਸਦੀ ਤੱਕ ਦੀ ਗਿਰਾਵਟ ਆਈ ਹੈ।

RELATED ARTICLES
POPULAR POSTS