ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਅਦਾਲਤ ਨੇ ਵਿਦੇਸ਼ੀ ਜਾਇਦਾਦ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਹਨ। ਜਾਣ ਬੁੱਝ ਕੇ ਇਨਕਮ ਟੈਕਸ ਵਿਭਾਗ ਤੋਂ ਜਾਣਕਾਰੀ ਲੁਕਾਉਣ ਦੇ ਦੋਸ਼ ਵਿਚ ਇਨਕਮ ਟੈਕਸ ਵਿਭਾਗ ਵਲੋਂ ਦਾਇਰ ਕੀਤੀ ਫੌਜਦਾਰੀ ਸ਼ਿਕਾਇਤ ਦੇ ਚੱਲਦੇ ਸਥਾਨਕ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਜਾਪਿੰਦਰ ਸਿੰਘ ਦੀ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਜਾਰੀ ਕਰਦੇ ਹੋਏ 20 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਇਸ ਨਾਲ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਸ਼ੁਰੂ ਹੁੰਦੀਆਂ ਨਜ਼ਰ ਆ ਰਹੀਆਂ ਹਨ।ઠ
ਇਨਕਮ ਟੈਕਸ ਵਿਭਾਗ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਥਾਨਕ ਅਦਾਲਤ ਵਿਚ ਲੰਘੇ ਸਾਲ ਇਨਕਮ ਟੈਕਸ ਵਿਭਾਗ ਦੀ ਧਾਰਾ 277 ਤੇ ਫੌਜਦਾਰੀ ਦੀਆਂ ਧਾਰਾਵਾਂ 176, 177, 181, 186, 187, 193 ਤੇ 199 ਦੇ ਤਹਿਤ ਸ਼ਿਕਾਇਤ ਦਾਇਰ ਕੀਤੀ ਸੀ। ਸ਼ਿਕਾਇਤ ਵਿਚ ਵਿਭਾਗ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਗਾਇਆ ਸੀ ਕਿ ਕੈਪਟਨ ਦੀ ਵਿਦੇਸ਼ਾਂ ਵਿਚ ਕਈ ਚੱਲ-ਅਚੱਲ ਜਾਇਦਾਦ ਹੈ ਅਤੇ ਉਨ੍ਹਾਂ ਨੇ ਵਿਭਾਗ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …