7.6 C
Toronto
Saturday, October 31, 2026
spot_img
HomeਕੈਨੇਡਾFrontਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨੂੰ ‘ਐਕਸ’ ਸ਼੍ਰੇਣੀ ਦੀ...

ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨੂੰ ‘ਐਕਸ’ ਸ਼੍ਰੇਣੀ ਦੀ ਮਿਲੀ ਸੁਰੱਖਿਆ

ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨੂੰ ‘ਐਕਸ’ ਸ਼੍ਰੇਣੀ ਦੀ ਮਿਲੀ ਸੁਰੱਖਿਆ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰਾਂ ਨੂੰ ਦਿੱਤਾ ਸੀ ਇਨਸਾਫ ਦਾ ਭਰੋਸਾ
ਮਾਨਸਾ/ਬਿਊਰੋ ਨਿਊਜ਼
ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਮਰਹੂਮ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨੂੰ ‘ਐਕਸ’ ਸ਼੍ਰੇਣੀ ਦੀ ਸੁਰੱਖਿਆ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਵਲੋਂ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਇਕ ਮੀਟਿੰਗ ਵਿਚ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕਰਨ ਤੋਂ ਇਕ ਦਿਨ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਤੋਂ ਕੁਝ ਦਿਨ ਬਾਅਦ ਹੀ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਚ ਹੀ ਦਿਨ-ਦਿਹਾੜੇ ਇਕ ਕੈਮਿਸਟ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੇ ਚੱਲਦਿਆਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਸੀ। ਹਾਲ ਹੀ ਵਿਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਕੱਤਰ ਤੋਂ ਗੁਲਜ਼ਾਰ ਸਿੰਘ, ਪਰਵਿੰਦਰ ਸਿੰਘ ਅਤੇ ਗੁਰਦਾਸਪੁਰ ਦੇ ਬਿਕਰਮਜੀਤ ਸਿੰਘ ਦੀ ਮੌਤ ਦੇ ਕਾਰਨਾਂ ਅਤੇ ਹਾਲਾਤ ਦੇ ਵੇਰਵੇ ਮੰਗੇ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਦਿਨੀਂ ਪੰਜਾਬ ਦੌਰੇ ਦੌਰਾਨ ਇਨ੍ਹਾਂ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਵੀ ਕੀਤੀ ਸੀ।

RELATED ARTICLES
POPULAR POSTS