4.4 C
Toronto
Sunday, November 1, 2026
spot_img
Homeਪੰਜਾਬਚੋਣਾਂ ਪੰਜਾਬ ਵਿਧਾਨ ਸਭਾ ਦੀਆਂ : ਆਮ ਆਦਮੀ ਪਾਰਟੀ ਨੇ ਬਾਜੀ ਮਾਰੀ,...

ਚੋਣਾਂ ਪੰਜਾਬ ਵਿਧਾਨ ਸਭਾ ਦੀਆਂ : ਆਮ ਆਦਮੀ ਪਾਰਟੀ ਨੇ ਬਾਜੀ ਮਾਰੀ, 40 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਭਗਵੰਤ ਮਾਨ ਧੂਰੀ ਤੋਂ, ਸਪੀਕਰ ਕੁਲਤਾਰ ਸੰਧਵਾਂ ਕੋਟਕਪੂਰਾ ਤੋਂ ਉਮੀਦਵਾਰ
ਸੂਚੀ ਵਿੱਚ ਚਾਰ ਮਹਿਲਾ ਉਮੀਦਵਾਰ ਸ਼ਾਮਲ, ਬਾਕੀ ਦੇ ਨਾਂਅ ਅਗਲੀ ਸੂਚੀ ਵਿੱਚ
“ਆਪ” ਸਰਕਾਰ ਦਾ ਪੰਜ ਸਾਲ ਦਾ ਕਾਰਜਕਾਲ 16 ਮਾਰਚ 2027 ਨੂੰ ਹੋਵੇਗਾ ਪੂਰਾ

ਅਮਰਜੀਤ ਸਿੰਘ
ਚੰਡੀਗੜ੍ਹ, 31 ਅਕਤੂਬਰ 2026

ਆਉਂਦੀਆਂ ਵਿਧਾਨਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰੀ ਕਰ ਚੁਕੀ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਿਹਾ ਜਾ ਸਕਦੈ ਕਿ ਬਾਕੀ ਦੀਆਂ ਪਾਰਟੀਆਂ ਨਾਲੋਂ ਆਪ ਕਾਫੀ ਅੱਗੇ ਚੱਲ ਰਹੀ ਹੈ। ਨਾ ਤਾਂ ਭਾਰਤੀ ਜਨਤਾ ਪਾਰਟੀ ਦੀ ਤਿਆਰੀ ਹੋਈ ਹੈ ਤੇ ਨਾ ਹੀ ਕਾਂਗਰਸ ਹਜੇ ਪੂਰੀ ਤਰ੍ਹਾਂ ਚੋਣਾਂ ਲਈ ਤਿਆਰ ਜਾਪਦੀ ਹੈ। ਸ਼ਿਰੋਮਣੀ ਅਕਾਲੀ ਦਲ ਅਤੇ ਬਾਕੀ ਦੇ ਅਕਾਲੀ ਦਲ ਇਸ ਵੇਲੇ ਤੱਕ ਸੋਚਾਂ ਵਿੱਚ ਹੀ ਹਨ ਕਿ ਉਮੀਦਵਾਰ ਕਿਸਨੂੰ ਐਲਾਨਿਆ ਜਾਵੇ, ਹਜੇ ਤਾਂ ਉਨ੍ਹਾਂ ਨੇ ਆਪਣੇ ਆਗੂ ਤੱਕ ਦਾ ਨਾਂ ਨਹੀਂ ਜ਼ਾਹਿਰ ਕੀਤਾ ਬਾਕੀ ਉਮੀਦਵਾਰਾਂ ਦੀ ਤਾਂ ਗੱਲ ਹੀ ਕੀ ਕਰਨੀ।

ਆਮ ਆਦਮੀ ਪਾਰਟੀ ਵੱਲੋਂ ਸ਼ਨੀਵਾਰ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਸੂਚੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਚੋਣ ਲੜਨਗੇ ਜਦੋਂਕਿ ਇਸ ਵੇਲੇ ਜੇਲ੍ਹ ਵਿੱਚ ਬੰਦ ਚਲ ਰਹੇ ਮੰਤਰੀ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਤੋਂ ਆਪਣੀ ਕਿਸਮਤ ਅਜਮਾਉਣਗੇ। ਜ਼ਿਆਦਾ ਦੇਰ ਨਹੀਂ ਹੋਈ, ਇਹ ਇਸੇ ਸਾਲ ਮਈ ਮਹੀਨੇ ਦੀ ਗੱਲ ਹੈ ਜਦੋਂ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਜੇਲ ਭੇਜਿਆ ਸੀ ਤੇ ਉਹ ਅੱਜ ਵੇ ਜੇਲ ਵਿੱਚ ਹੀ ਹਨ। ਉਹ ਲੁਧਿਆਣਾ ਪੱਛਮੀ ਦੀ ਉਪ-ਚੋਣ ਜਿੱਤੇ ਸਨ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਕੁੱਲ ਮਿਲਾ ਕੇ ਇਸ ਸੂਚੀ ਵਿੱਚ ਚਾਰ ਮਹਿਲਾ ਉਮੀਦਵਾਰ ਸ਼ਾਮਲ ਹਨ। ਤੇ ਇਹ ਹਨ ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਬਲਾਚੌਰ ਤੋਂ ਸੰਤੋਸ਼ ਕਟਾਰੀਆ ਅਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ।
ਮੁੱਖ ਮੰਤਰੀ ਮਾਨ ਦੇ ਨਾਲ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਉਮੀਦਵਾਰ ਦੇ ਰੂਪ ਵਿੱਚ ਮੌਜੂਦ ਸਨ।

ਖਾਸ ਗੱਲ ਇਹ ਕਿ ਪਾਰਟੀ ਅਗਲੀ ਸੂਚੀ ਵਿੱਚ ਨਵੇਂ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਨ ਦੀ ਯੋਜਨਾ ਬਣਾ ਰਹੀ ਹੈ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਹੁਣ ਉਮੀਦਵਾਰਾਂ ਦਾ ਐਲਾਨ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਵੋਟਰਾਂ ਕੋਲੋਂ ਸਮਰਥਨ ਮੰਗਣ ਲਈ ਲੋੜੀਂਦਾ ਸਮਾਂ ਮਿਲ ਸਕੇ। ਇਹ ਸਮਰਥਨ ਪੇਂਡੂ ਵਿਕਾਸ ਅਤੇ ਔਰਤਾਂ ਤੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਦਿੱਤੇ ਗਏ ਲਾਭਾਂ ਨੂੰ ਮੁਖ ਰੱਖ ਕੇ ਮੰਗਿਆ ਜਾਵੇਗਾ। ਜ਼ਾਹਿਰ ਹੈ ਸਰਕਾਰ ਮਾਂਵਾਂ ਧੀਆਂ ਸਤਿਕਾਰ ਯੋਜਨਾ ਵਰਗੀਆਂ ਯੋਜਨਾਵਾਂ ਦਾ ਲਾਭ ਲੈਣ ਦੀ ਤਿਆਰੀ ‘ਚ ਹੈ।

ਫਿਲਹਾਲ ਪਾਰਟੀ ਨੇ ਜਿਨ੍ਹਾਂ 40 ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਨ੍ਹਾਂ ਵਿੱਚ ਕਿਸੇ ਵੀ ਨਵੇਂ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਤੇ ਨਾ ਹੀ ਹੁਣ ਤੱਕ ਕਿਸੇ ਹੋਰ ਮੰਤਰੀ ਦੀ ਉਮੀਦਵਾਰੀ ਦਾ ਐਲਾਨ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਮੌਜੂਦਾ ਮੰਤਰੀਆਂ ਦੀ ਉਮੀਦਵਾਰੀ ਆਉਣ ਵਾਲੀਆਂ ਸੂਚੀਆਂ ਵਿੱਚ ਜ਼ਾਹਿਰ ਕੀਤੀ ਹਾਵੇਗੀ।

ਉਂਝ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸ਼ਨੀਵਾਰ ਨੂੰ ਦਿੱਲੀ ਵਿੱਚ ਹੋਈ ਪੀਏਸੀ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ ਲੇਕਨ ਜ਼ਿਆਦਾਤਰ ਉਮੀਦਵਾਰਾਂ ਬਾਰੇ ਫੈਸਲਾ ਸ਼ੁੱਕਰਵਾਰ ਨੂੰ ਹੀ ਲੈ ਲਿਆ ਗਿਆ ਸੀ। ਇਹ ਫੈਸਲਾ ਮੁੱਖ ਮੰਤਰੀ ਮਾਨ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦਰਮਿਆਨ ਹੋਈ ਇੱਕ ਮੀਟਿੰਗ ਵਿੱਚ ਲਿਆ ਗਿਆ ਸੀ ਜਿਸਨੂੰ ਪੀਏਸੀ ਨੇ ਸ਼ਨੀਵਾਰ ਨੂੰ ਪ੍ਰਵਾਨਗੀ ਦਿੱਤੀ ਸੀ।

ਮੀਡੀਆ ਨੂੰ ਮੁਹਈਆ ਕਰਵਾਈ ਗਈ ਸੂਚੀ ਮੁਤਾਬਿਕ ਬਾਕੀ ਉਮੀਦਵਾਰ ਇਸ ਤਰ੍ਹਾਂ ਹਨ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਦੱਖਣੀ ਤੋਂ ਡਾ: ਇੰਦਰਬੀਰ ਸਿੰਘ ਨਿੱਝਰ, ਬਟਾਲਾ ਤੋਂ ਅਮਨਸ਼ੇਰ ਸਿੰਘ, ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਚੱਬੇਵਾਲ ਤੋਂ ਇਸ਼ਾਂਕ ਕੁਮਾਰ ਚੱਬੇਵਾਲ ਅਤੇ ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਨਾਂਅ ਸ਼ਾਮਲ ਹਨ। ਖੇਮਕਰਨ ਤੋਂ ਸਰਵਣ ਸਿੰਘ ਧੁੰਨ, ਕਰਤਾਰਪੁਰ ਤੋਂ ਬਲਕਾਰ ਸਿੰਘ, ਦਸੂਹਾ ਤੋਂ ਕਰਮਬੀਰ ਸਿੰਘ ਘੁੰਮਣ, ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਦੇ ਨਾਂਅ ਸ਼ਾਮਲ ਹਨ।

ਇਨ੍ਹਾਂ ਤੋਂ ਅਲਾਵਾ ਦਿਨੇਸ਼ ਚੱਢਾ ਨੂੰ ਰੋਪੜ ਤੋਂ, ਕੁਲਵੰਤ ਸਿੰਘ ਨੂੰ ਮੋਹਾਲੀ, ਲਖਬੀਰ ਸਿੰਘ ਰਾਏ ਨੂੰ ਫਤਿਹਗੜ੍ਹ ਸਾਹਿਬ ਗੁਰਿੰਦਰ ਸਿੰਘ ਗੈਰੀ ਵੜਿੰਗ ਨੂੰ ਅਮਲੋਹ, ਜਗਤਾਰ ਸਿੰਘ ਦਿਆਲਪੁਰਾ ਨੂੰ ਸਮਰਾਲਾ, ਦਲਜੀਤ ਸਿੰਘ ਭੋਲਾ ਗਰੇਵਾਲ ਨੂੰ ਲੁਧਿਆਣਾ ਪੂਰਬੀ, ਕੁਲਵੰਤ ਸਿੰਘ ਸਿੱਧੂ ਨੂੰ ਆਤਮ ਨਗਰ, ਅਸ਼ੋਕ ਪਰਾਸ਼ਰ ਨੂੰ ਲੁਧਿਆਣਾ ਕੇਂਦਰੀ, ਮਦਨ ਲਾਲ ਬੱਗਾ ਲੁਧਿਆਣਾ ਉੱਤਰੀ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਾਇਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਇਸੇ ਤਰ੍ਹਾਂ ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਤੋਂ ਦਵਿੰਦਰ ਜੀਤ ਸਿੰਘ ਲਾਡੀ ਢੋਸ, ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਾਨਾ, ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜੈਤੋ ਤੋਂ ਗੁਰਪ੍ਰਤਾਪ ਸਿੰਘ, ਬਨਣਗੜ੍ਹ ਤੋਂ ਗੁਰਪ੍ਰਤਾਪ ਸਿੰਘ ਬਾਂਗਰ, ਸ. ਭਦੌੜ ਤੋਂ ਉਗੋਕੇ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ।

ਲਿਸਟ ਮੁਤਾਬਿਕ ਬਾਕੀ ਉਮੀਦਵਾਰਾਂ ਵਿੱਚ ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਤੋਂ ਦਵਿੰਦਰ ਜੀਤ ਸਿੰਘ ਲਾਡੀ ਢੋਸ, ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਾਨਾ, ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਜੈਤੋ ਤੋਂ ਅਮੋਲਕ ਸਿੰਘ, ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬੰਨਨਵਾਲ, ਲਾਭ ਸਿੰਘ ਉਗੋਕੇ ਭਦੌੜ ਤੋਂ, ਕੁਲਵੰਤ ਸਿੰਘ ਪੰਡੋਰੀ ਮਾਹਲ ਕਲਾਂ ਤੋਂ, ਗੁਰਪ੍ਰਤਾਪ ਸਿੰਘ ਬਾਂਗਰ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ ਤੋਂ ਅਤੇ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਸ਼ਾਮਿਲ ਹਨ। ਹੁਣ ਇਹ ਤੈਅ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਦੇ ਸ਼ੁਰੂ ਵਿੱਚ ਹੋਣਗੀਆਂ, ਕਿਹਾ ਜਾ ਸਕਦੈ ਕਿ ਫਰਵਰੀ-ਮਾਰਚ ਦੇ ਆਸ-ਪਾਸ ਪੋਲਿੰਗ ਸੋ ਸਕਦੀ ਹੈ।117 ਮੈਂਬਰੀ ਪੰਜਾਬ ਵਿਧਾਨ ਸਭਾ ਦਾ ਪੰਜ ਸਾਲ ਦਾ ਕਾਰਜਕਾਲ 16 ਮਾਰਚ 2027 ਨੂੰ ਖਤਮ ਹੋਣ ਜਾ ਰਿਹਾ ਹੈ।

 

RELATED ARTICLES
POPULAR POSTS