15.3 C
Toronto
Monday, November 2, 2026
spot_img
HomeਕੈਨੇਡਾFrontਪੰਜਾਬ ’ਚ ਅਕਾਲੀ-ਭਾਜਪਾ ਗਠਜੋੜ ਦੀ ਹੋਣ ਲੱਗੀ ਚਰਚਾ

ਪੰਜਾਬ ’ਚ ਅਕਾਲੀ-ਭਾਜਪਾ ਗਠਜੋੜ ਦੀ ਹੋਣ ਲੱਗੀ ਚਰਚਾ

ਪੰਜਾਬ ’ਚ ਅਕਾਲੀ-ਭਾਜਪਾ ਗਠਜੋੜ ਦੀ ਹੋਣ ਲੱਗੀ ਚਰਚਾ
ਸੁਖਬੀਰ ਬਾਦਲ ਦਾ ਦਾਅਵਾ – ਭਗਵੰਤ ਮਾਨ ਹਾਰਨਗੇ ਵਿਧਾਨ ਸਭਾ ਦੀ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਠਜੋੜ ਬਾਰੇ ਥੋੜ੍ਹੇ ਹੀ ਸਮੇਂ ਵਿੱਚ ਸਾਰਿਆਂ ਨੂੰ ਪਤਾ ਲੱਗ ਜਾਵੇਗਾ। ਹਾਲਾਂਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਕਾਲੀ ਦਲ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਰਹਿਣ ਵਾਲਿਆਂ ਨਾਲ ਗਠਜੋੜ ਦੇ ਰਾਹ ਖੁੱਲ੍ਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੋਂ ਵਿਧਾਇਕਾਂ ਸਣੇ ਸਾਰੇ ਹੀ ਆਗੂ ਬਹੁਤ ਦੁਖੀ ਹਨ, ਜਿਨ੍ਹਾਂ ਵੱਲੋਂ ਇੱਕ-ਇੱਕ ਕਰਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਧੂਰੀ ਤੋਂ ਵਿਧਾਨ ਸਭਾ ਚੋਣ ਲਾਜ਼ਮੀ ਤੌਰ ’ਤੇ ਹਾਰਨਗੇ ਕਿਉਂਕਿ ਲੋਕਾਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਨਫ਼ਰਤ ਲਗਾਤਾਰ ਵਧਦੀ ਜਾ ਰਹੀ ਹੈ। ਇਸ ਲਈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਸਿਆਸੀ ਸਫਾਇਆ ਕਰਨਗੇ ਅਤੇ ਆਗਾਮੀ ਚੋਣਾਂ ਵਿੱਚ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣਗੇ।

RELATED ARTICLES
POPULAR POSTS