9.4 C
Toronto
Monday, November 2, 2026
spot_img
HomeਕੈਨੇਡਾFrontਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਮੁੜ ਕਸਿਆ ਸ਼ਿਕੰਜਾ -ਈਡੀ...

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਮੁੜ ਕਸਿਆ ਸ਼ਿਕੰਜਾ -ਈਡੀ ਵੱਲੋਂ ਛਾਪੇਮਾਰੀ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਮੁੜ ਕਸਿਆ ਸ਼ਿਕੰਜਾ -ਈਡੀ ਵੱਲੋਂ ਛਾਪੇਮਾਰੀ
ਉਦਯੋਗ ਵਿਭਾਗ ਦੇ ਅਧਿਕਾਰੀਆਂ ਲਈ ਵੀ ਮੁਸੀਬਤ
ਚੰਡੀਗੜ੍ਹ/ਬਿਊਰੋ ਨਿਊਜ਼
ਮੁਹਾਲੀ ਦੇ ਫੇਜ਼-9 ਸਨਅਤੀ ਖੇਤਰ ਵਿੱਚ ਵਿਵਾਦਾਂ ’ਚ ਘਿਰੇ ਗੁਲਮੋਹਰ ਟਾਊਨਸ਼ਿਪ ਦਾ ਮਾਮਲਾ ਉਦਯੋਗ ਵਿਭਾਗ ਦੇ ਅਧਿਕਾਰੀਆਂ ਲਈ ਇੱਕ ਵਾਰ ਫਿਰ ਵੱਡੀ ਮੁਸੀਬਤ ਬਣ ਗਿਆ ਹੈ। ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਪ੍ਰਾਜੈਕਟ ਅਤੇ ਇਸਦੇ ਪ੍ਰਮੋਟਰਾਂ ਨਾਲ ਸਬੰਧਤ ਠਿਕਾਣਿਆਂ ’ਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਇਹ ਜਾਂਚ ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਅਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵਿੱਚ ਪਲਾਟਾਂ ਦੀ ਅਲਾਟਮੈਂਟ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨਾਲ ਜੋੜ ਕੇ ਦੇਖੀ ਜਾ ਰਹੀ ਹੈ। ਇਸ ਘੁਟਾਲੇ ਦੇ ਸਮੇਂ ਦੌਰਾਨ ਉਦਯੋਗ ਵਿਭਾਗ ਵਿੱਚ ਤਾਇਨਾਤ ਰਹੇ ਕਈ ਸੀਨੀਅਰ ਆਈਏਐੱਸ ਅਧਿਕਾਰੀ ਵੀ ਇਸ ਮਾਮਲੇ ਦੇ ਘੇਰੇ ਵਿੱਚ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਾਲ 2023 ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਇੱਕ ਸੀਨੀਅਰ ਆਈਏਐੱਸ ਅਧਿਕਾਰੀ ਅਤੇ 10 ਸਰਕਾਰੀ ਕਰਮਚਾਰੀਆਂ ਖਿਲਾਫ ਇੱਕ ਸਨਅਤੀ ਪਲਾਟ ਨੂੰ ਰੀਅਲਟਰ ਕੰਪਨੀ ਦੇ ਨਾਂ ਤਬਦੀਲ ਕਰਨ ਅਤੇ ਉਸ ਨੂੰ ਕੱਟ ਕੇ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ ਦੇਣ ਦੇ ਇਲਜ਼ਾਮ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਸੀ।

RELATED ARTICLES
POPULAR POSTS