
ਸੁਪਰੀਮ ਕੋਰਟ ਨੇ ਲਗਾਤਾਰ ਦੂਜੇ ਸਾਲ ਦਿੱਤੀ ਇਜਾਜ਼ਤ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿਚ 7 ਅਤੇ 8 ਨਵੰਬਰ 2026 ਨੂੰ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਹ ਪਟਾਕੇ ਸਿਰਫ ਸਵੇਰੇ 6 ਤੋਂ 7 ਵਜੇ ਤੱਕ ਅਤੇ ਰਾਤ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ। ਆਉਂਦੀ 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਹਸਪਤਾਲ, ਨਰਸਿੰਗ ਹੋਮ, ਜ਼ਿਲ੍ਹਾ ਸਿਹਤ ਕੇਂਦਰਾਂ ਅਤੇ ਬਿਰਧ ਆਸ਼ਰਮਾਂ ਤੋਂ 300 ਮੀਟਰ ਤੱਕ ਦੇ ਦਾਇਰੇ ਵਿਚ ਪਟਾਕੇ ਚਲਾਉਣ ’ਤੇ ਪਾਬੰਦੀ ਵੀ ਲਗਾਈ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਇਨ੍ਹਾਂ ਖੇਤਰਾਂ ਦੇ ਨਾਲ-ਨਾਲ ਸਿੱਖਿਆ ਸੰਸਥਾਵਾਂ ਨੂੰ ਵੀ ‘ਨੋ ਕਰੈਕਰ ਜ਼ੋਨ’ ਐਲਾਨ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ 15 ਅਕਤੂਬਰ ਨੂੰ ਦਿੱਲੀ-ਐਨਸੀਆਰ ਵਿਚ ਪਟਾਕੇ ਚਲਾਉਣ ਨੂੰ ਲੈ ਕੇ ਨਿਰਦੇਸ਼ ਦਿੱਤਾ ਸੀ। ਇਸ ਵਿਚ ਦੋ ਦਿਨ 19 ਅਤੇ 20 ਅਕਤੂਬਰ ਨੂੰ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਦੱਸਣਯੋਗ ਹੈ ਕਿ ਗਰੀਨ ਪਟਾਕੇ ਅਜਿਹੇ ਪਟਾਕੇ ਹੰੁਦੇ ਹਨ, ਜਿਨ੍ਹਾਂ ਨੂੰ ਆਮ ਪਟਾਕਿਆਂ ਦੇ ਮੁਕਾਬਲੇ ਘੱਟ ਪ੍ਰਦੂਸ਼ਣ ਫੈਲਾਉਣ ਦੇ ਲਈ ਬਣਾਇਆ ਜਾਂਦਾ ਹੈ। ਇਨ੍ਹਾਂ ਵਿਚੋਂ ਘੱਟ ਧੂੰਆਂ ਅਤੇ ਘੱਟ ਹਾਨੀਕਾਰਕ ਗੈਸਾਂ ਨਿਕਲਦੀਆਂ ਹਨ।

