ਪੰਜਾਬ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ‘ਤੇ ਹੋਇਆ ਵਿਚਾਰ ਵਟਾਂਦਰਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਸਤੁਲਜ ਯਮੁਨਾ ਲਿੰਕ ਨਹਿਰ ਅਤੇ ਸੂਬੇ ਦੇ ਹਿੱਤ ਨਾਲ ਜੁੜੇ ਮੁੱਦਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਰਾਜ ਮੰਤਰੀ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ, ਹਰਜੀਤ ਗਰੇਵਾਲ ਤੇ ਵਿਨੀਤ ਜੋਸ਼ੀ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਾਜਪਾ ਆਗੂਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਾਰੀਆਂ ਪਾਰਟੀਆਂ ਦਾ ਇਕੱਠੇ ਹੋਣਾ ਬਹੁਤ ਮਹੱਤਵਪੂਰਨ ਹੈ। ਭਾਜਪਾ ਆਗੂਆਂ ਨੇ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵਿੱਚ ਕੈਂਸਰ ਹਸਪਤਾਲ ਦੀ ਸਥਾਪਨਾ ਦਾ ਮੁੱਦਾ ਵੀ ਸ਼ਾਮਲ ਸੀ। ਇਸ ਹਸਪਤਾਲ ਲਈ ਜ਼ਮੀਨ ਅਲਾਟ ਕੀਤੀ ਜਾ ਚੁੱਕੀ ਹੈ ਤੇ ਕੇਂਦਰ ਸਰਕਾਰ ਵੱਲੋਂ ਲੋੜੀਂਦੇ ਫੰਡ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਪ੍ਰਾਜੈਕਟ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹਸਪਤਾਲ ਦੇ ਕੰਮ ਦੀ ਗਤੀ ਤੇਜ਼ ਕਰਨ ਦੇ ਹੁਕਮ ਦਿੱਤੇ। ਕੈਪਟਨ ਨੇ ਵਫ਼ਦ ਨੂੰ ਦੱਸਿਆ ਕਿ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਸਨਅਤੀ ਨੀਤੀ ਵਿੱਚ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …