11.2 C
Toronto
Friday, November 6, 2026
spot_img
HomeਕੈਨੇਡਾFrontਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੀ ਹਵਾ ਖ਼ਰਾਬ ਕਰਨ...

ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੀ ਹਵਾ ਖ਼ਰਾਬ ਕਰਨ ਦੇ ਲਾਏ ਇਲਜ਼ਾਮ

ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਸਰਕਾਰ ’ਤੇ ਦਿੱਲੀ ਦੀ ਹਵਾ ਖ਼ਰਾਬ ਕਰਨ ਦੇ ਲਾਏ ਇਲਜ਼ਾਮ
ਦਿੱਲੀ ਦੇ ਵਾਤਾਵਰਨ ਮੰਤਰੀ ਸਿਰਸਾ ਨੇ 271 ਐਫ.ਆਰ.ਆਈਜ਼ ਦਾ ਦਿੱਤਾ ਹਵਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਰਕਾਰ ’ਚ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੂਬੇ ਵਿੱਚ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਇੱਕ ਪਾਸੇ ਪਾਰਟੀ ਇਸ ਸਾਲ ਖੇਤਾਂ ਵਿੱਚ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰਨ ਦਾ ਦਾਅਵਾ ਕਰ ਰਹੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀਆਂ ਜਾ ਰਹੀਆਂ ਹਨ। ਸਿਰਸਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਇਹ ਦਿਖਾਉਣ ਲਈ ਇਸ਼ਤਿਹਾਰਾਂ ’ਤੇ 20 ਤੋਂ 25 ਕਰੋੜ ਰੁਪਏ ਖਰਚ ਕੀਤੇ ਹਨ ਕਿ ਇਸ ਸਾਲ ਸੂਬੇ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਨਹੀਂ ਵਾਪਰੀ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਇਲਜ਼ਾਮਾਂ ਹੇਠ ਕਿਸਾਨਾਂ ਖਿਲਾਫ 271 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਸਿਰਸਾ ਨੇ ਆਮ ਆਦਮੀ ਪਾਰਟੀ ਦੇ ਜਨਤਕ ਦਾਅਵਿਆਂ ਅਤੇ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧਾਭਾਸ ’ਤੇ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਔਸਤ ਏ.ਕਿਊ.ਆਈ. ਪਿਛਲੇ ਸਾਲਾਂ ਦੇ ਮੁਕਾਬਲੇ ਕਰੀਬ 10 ਫ਼ੀਸਦੀ ਘੱਟ ਰਿਹਾ ਹੈ। ਉਨ੍ਹਾਂ ਇਸ ਸੁਧਾਰ ਦਾ ਸਿਹਰਾ ਮੁੱਖ ਮੰਤਰੀ ਰੇਖਾ ਗੁਪਤਾ ਦੀ ਭਾਜਪਾ ਸਰਕਾਰ ਅਤੇ ਸ਼ਹਿਰ ਦੇ ਵਸਨੀਕਾਂ ਦੇ ਸਾਂਝੇ ਯਤਨਾਂ ਨੂੰ ਦਿੱਤਾ।

RELATED ARTICLES
POPULAR POSTS