ਕਿਹਾ, 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਤੇ ਅਧਿਕਾਰੀਆਂ ਦੀਆਂ ਗੱਡੀਆਂ ਨਹੀਂ ਜਾਣ ਦਿਆਂਗੇ ਦਿੱਲੀ
ਸ਼੍ਰੋਮਣੀ ਅਕਾਲੀ ਦਲ ਨੇ ਇਨੈਲੋ ਦੇ ਪ੍ਰੋਗਰਾਮ ਨੂੰ ਦੱਸਿਆ ਮੰਦਭਾਗਾ
ਚੰਡੀਗੜ੍ਹ/ਬਿਊਰੋ ਨਿਊਜ਼
ਐਸਵਾਈਐਲ ਦੇ ਮੁੱਦੇ ‘ਤੇ ਇਨੈਲੋ ਨੇ ਪੰਜਾਬ ਨੂੰ ਧਮਕੀ ਦਿੱਤੀ ਹੈ। ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਇਨੈਲੋ ਨੇ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਤੇ ਅਧਿਕਾਰੀਆਂ ਦੀਆਂ ਗੱਡੀਆਂ ਦਿੱਲੀ ਨਹੀਂ ਜਾਣ ਦਿਆਂਗੇ। ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ ਪਿੱਛੋਂ ਪਾਰਟੀ ਦੇ ਸੀਨੀਅਰ ਆਗੂ ਅਭੈ ਸਿੰਘ ਚੌਟਾਲਾ ਨੇ ਆਖਿਆ ਕਿ ਪਾਰਟੀ ਦੇ ਨੌਜਵਾਨ ਕਾਰਕੁਨਾਂ ਵੱਲੋਂ ਪੰਜਾਬ ਸਰਕਾਰ ਦੇ ਹੋਰ ਵਾਹਨਾਂ ਨੂੰ ਵੀ ਉਸ ਦਿਨ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਜਾਵੇਗਾ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਇਨੈਲੋ ਵੱਲੋਂ 10 ਜੁਲਾਈ ਨੂੰ ਪੰਜਾਬ ਦੀਆਂ ਗੱਡੀਆਂ ਨੂੰ ਹਰਿਆਣਾ ਦੇ ਬਾਰਡਰ ‘ਤੇ ਜਬਰੀ ਰੋਕਣ ਦੇ ਐਲਾਨ ਨੂੰ ਮੰਦਭਾਗਾ, ਗੈਰਕਾਨੂੰਨੀ, ਗੈਰਸੰਵਿਧਾਨਿਕ ਅਤੇ ਬੇਹੱਦ ਖਤਰਨਾਕ ਕਰਾਰ ਦਿੱਤਾ ਹੈ। ਪਾਰਟੀ ਦੇ ਸਕੱਤਰ ਡਾ. ਦਲਜੀਤ ਸਿੰਘ ਨੇ ਕਿਹਾ ਇਹ ਸਿੱਧਾ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਵਾਲਾ ਫ਼ੈਸਲਾ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …