20.8 C
Toronto
Tuesday, November 3, 2026
spot_img
HomeਕੈਨੇਡਾFrontਹਾਈਕੋਰਟ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 17 ਨਵੰਬਰ ਤੱਕ ਮੰਗਿਆ...

ਹਾਈਕੋਰਟ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 17 ਨਵੰਬਰ ਤੱਕ ਮੰਗਿਆ ਜਵਾਬ

ਹਾਈਕੋਰਟ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ 17 ਨਵੰਬਰ ਤੱਕ ਮੰਗਿਆ ਜਵਾਬ
ਪੰਜਾਬ ਸਰਕਾਰ ਸਿਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀਏ ਦੇ 22,818 ਕਰੋੜ ਰੁਪਏ ਬਕਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਸੁਣਵਾਈ ਕੀਤੀ। ਅਦਾਲਤ ਦੇ ਪਹਿਲਾਂ ਦਿੱਤੇ ਹੁਕਮਾਂ ਦੀ ਪਾਲਣਾ ਨਾ ਹੋਣ ਕਾਰਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 1 ਜੁਲਾਈ 2021 ਤੋਂ 30 ਸਤੰਬਰ 2026 ਤੱਕ ਡੀਏ ਦੇ ਬਕਾਏ ਦੀ ਕੁੱਲ ਦੇਣਦਾਰੀ 22,818 ਕਰੋੜ ਰੁਪਏ ਬਣਦੀ ਹੈ। ਹੋਰ ਬਕਾਇਆ ਦੇਣਦਾਰੀਆਂ ਨੂੰ ਜੋੜ ਕੇ ਇਹ ਰਕਮ 32,418 ਕਰੋੜ ਰੁਪਏ ਹੋ ਜਾਂਦੀ ਹੈ। ਅਦਾਲਤ ਨੇ ਮੁੱਖ ਸਕੱਤਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਮੁੱਖ ਸਕੱਤਰ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਾਇਆ ਸੀ ਅਤੇ ਸਖ਼ਤ ਟਿੱਪਣੀਆਂ ਕੀਤੀਆਂ ਸਨ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 18 ਸਤੰਬਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਡੀਏ ਵਿੱਚ ਅੱਠ ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਇਸ ਤੋਂ ਬਾਅਦ 23 ਸਤੰਬਰ ਨੂੰ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਡੀਏ 42 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤਾ ਸੀ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਦਾ ਭੁਗਤਾਨ ਅਕਤੂਬਰ ਵਿੱਚ ਵਧੀ ਹੋਈ ਦਰ ਨਾਲ ਕੀਤਾ ਗਿਆ।

RELATED ARTICLES
POPULAR POSTS