8.6 C
Toronto
Thursday, November 12, 2026
spot_img
HomeਕੈਨੇਡਾFrontਯੂਪੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਅਖਿਲੇਸ਼ ਯਾਦਵ

ਯੂਪੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਅਖਿਲੇਸ਼ ਯਾਦਵ

ਯੂਪੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਅਖਿਲੇਸ਼ ਯਾਦਵ
ਅਖਿਲੇਸ਼ ਨੇ ਕਿਹਾ : ਅਸੀਂ ਮੁੱਖ ਮੰਤਰੀ ਉਦੋਂ ਬਣਦੇ ਹਾਂ, ਜਦੋਂ  ਚੋਣ ਨਹੀਂ ਲੜਦੇ
ਲਖਨਊ/ਬਿਊਰੋ ਨਿਊਜ਼
ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਗਾਮੀ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਉਹ ਖੁਦ ਚੋਣ ਲੜਨ ਦੀ ਬਜਾਏ ਪਾਰਟੀ ਦੇ ਹੋਰ ਨੇਤਾਵਾਂ ਨੂੰ ਚੋਣ ਲੜਵਾਉਣਗੇ। ਅਖਿਲੇਸ਼ ਯਾਦਵ ਨੇ ਆਪਣੇ ਸਿਆਸੀ ਸਫਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਾਲ 2012 ਵਿਚ ਜਦੋਂ ਮੁੱਖ ਮੰਤਰੀ ਬਣੇ ਸਨ, ਉਦੋਂ ਉਹ ਲੋਕ ਸਭਾ ਮੈਂਬਰ ਸਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵਿਧਾਨ ਸਭਾ ਚੋਣ ਜਿੱਤਣ ਦੇ ਬਾਵਜੂਦ ਸਮਾਜਵਾਦੀ ਪਾਰਟੀ ਨੂੰ 202 ਵਿਧਾਇਕਾਂ ਦਾ ਅੰਕੜਾ ਨਹੀਂ ਮਿਲ ਸਕਿਆ ਸੀ। ਇਸੇ ਤਜ਼ਰਬੇ ਦੇ ਅਧਾਰ ’ਤੇ ਉਨ੍ਹਾਂ ਨੇ ਇਸ ਵਾਰ ਖੁਦ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਅਖਿਲੇਸ਼ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਉਦੋਂ ਬਣਦੇ ਹਾਂ, ਜਦੋਂ ਚੋਣ ਨਹੀਂ ਲੜਦੇ। ਜ਼ਿਕਰਯੋਗ ਹੈ ਕਿ 2027 ਦੇ ਸ਼ੁਰੂਆਤੀ ਮਹੀਨਿਆਂ ਵਿਚ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸਦੇ ਨਾਲ ਹੀ ਉਤਰ ਪ੍ਰਦੇਸ਼ ਵਿਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ।

RELATED ARTICLES
POPULAR POSTS