
2 ਕਰੋੜ ਰੁਪਏ ਦੇ ਰਿਸ਼ਵਤਖੋਰੀ ਮਾਮਲੇ ਵਿਚ ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਲਾ ਵਲੋਂ ਕਾਰਵਾਈ ਦੀ ਹਦਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨੀਥਲਾ ਨੇ ਸੂਬੇ ਦੇ ਵਿਜੀਲੈਂਸ ਅਤੇ ਭਿ੍ਰਸ਼ਟਚਾਰ ਰੋਕੂ ਬਿਊਰੋ ਨੂੰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਲੱਗੇ 2 ਕਰੋੜ ਰੁਪਏ ਦੀ ਰਿਸ਼ਵਤਖੋਰੀ ਦੇ ਤਾਜ਼ਾ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਕਰੀਬ ਦੋ ਦਹਾਕੇ ਪੁਰਾਣਾ ਹੈ, ਜਦੋਂ ਗਿਆਨੇਸ਼ ਕੁਮਾਰ ਕੇਰਲ ਵਿਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਜੋਂ ਤੈਨਾਤ ਸਨ ਅਤੇ ਉਨ੍ਹਾਂ ਉਤੇ ‘ਕੇਰਲ ਸਟੇਟ ਟਰਾਂਸਪੋਰਟ ਪ੍ਰੋਜੈਕਟ’ ਅਧੀਨ ਸੜਕ ਨਿਰਮਾਣ ਦੇ ਬਿੱਲ ਜਾਰੀ ਕਰਨ ਬਦਲੇ ਰਿਸ਼ਵਤ ਮੰਗਣ ਦਾ ਇਲਜ਼ਾਮ ਲੱਗਾ ਹੈ। ਇਹ ਘਟਨਾਕ੍ਰਮ ਅਜਿਹੇ ਸਮੇਂ ਆਇਆ ਹੈ ਕਿ ਜਦੋਂ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਦੇਸ਼ ਭਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਲੈ ਕੇ ਚੋਣ ਕਮਿਸ਼ਨ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਿਜੀਲੈਂਸ ਦੇ ਡਾਇਰੈਕਟਰ ਕੋਲ ਦਾਇਰ ਸ਼ਿਕਾਇਤ ਵਿਚ ਕੋਲਮ ਜ਼ਿਲ੍ਹੇ ਦੇ ਚਦਯਾ ਮੰਗਲਮ ਵਸਨੀਕ ਠੇਕੇਦਾਰ ਸਾਜਨ ਨੇ ਇਲਜ਼ਾਮ ਲਾਇਆ ਕਿ ਗਿਆਨੇਸ਼ ਕੁਮਾਰ ਨੇ ‘ਕੇਰਲ ਸਟੇਟ ਟਰਾਂਸਪੋਰਟ ਪ੍ਰੋਜੈਕਟ’ ਅਧੀਨ ਮੁਕੰਮਲ ਹੋਏ ਕੰਮਾਂ ਦੇ ਭੁਗਤਾਨ ਜਾਰੀ ਕਰਨ ਲਈ 2 ਕਰੋੜ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

