7.7 C
Toronto
Monday, November 9, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਦੇ ਘਰ ਈਡੀ ਦੀ...

ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਦੇ ਘਰ ਈਡੀ ਦੀ ਰੇਡ

ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਦੇ ਘਰ ਈਡੀ ਦੀ ਰੇਡ
ਪਾਰਟੀ ਨੇ ਡਾ. ਅਮਨਦੀਪ ਕੌਰ ਨੂੰ ਮੁੜ ਐਲਾਨਿਆ ਹੈ ਮੋਗਾ ਤੋਂ ਉਮੀਦਵਾਰ
ਮੋਗਾ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ ਬੁੱਧਵਾਰ ਸਵੇਰੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੀ ਮੋਗਾ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ ਹੈ। ਇਹ ਕਾਰਵਾਈ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਡਾ. ਅਮਨਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਮੋਗਾ ਤੋਂ ਮੁੜ ਆਪਣਾ ਉਮੀਦਵਾਰ ਐਲਾਨਿਆ ਹੈ। ਈਡੀ ਦੀ ਕਾਰਵਾਈ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਈ.ਡੀ. ਅਤੇ ਭਾਰਤੀ ਜਨਤਾ ਪਾਰਟੀ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਖਿਲਾਫ ਈਡੀ ਨੇ ਕਾਰਵਾਈ ਕੀਤੀ ਹੈ।

RELATED ARTICLES
POPULAR POSTS