6.3 C
Toronto
Thursday, November 12, 2026
spot_img
HomeਕੈਨੇਡਾFrontਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ - ਮੁੱਖ ਮੰਤਰੀ...

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਏ. ਦੀ ਤਿੰਨ ਫੀਸਦੀ ਕਿਸ਼ਤ ਦੇਣ ਦਾ ਐਲਾਨ

ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਏ. ਦੀ ਤਿੰਨ ਫੀਸਦੀ ਕਿਸ਼ਤ ਦੇਣ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦਿਆਂ ਮੁਲਾਜ਼ਮਾਂ ਨੂੰ ਡੀ.ਏ. ਦੀ ਤਿੰਨ ਫੀਸਦੀ ਕਿਸ਼ਤ ਦੇਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ’ਚ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਸੰਬਰ ਦੀ ਤਨਖਾਹ ਅਤੇ ਪੈਨਸ਼ਨ ਵਿਚ ਇਹ ਵਧਾ ਕੇ ਦਿੱਤਾ ਜਾਵੇਗਾ। ਇਸ ਫੈਸਲੇ ਦੇ ਨਾਲ ਹੀ ਸੂਬਾ ਸਰਕਾਰ ਨੇ ਦੋ ਮਹੀਨਿਆਂ ਵਿਚ ਮੁਲਾਜ਼ਮਾਂ ਦੇ ਡੀ.ਏ. ਵਿਚ 11 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2022 ਵਿਚ ਮੁਲਾਜ਼ਮਾਂ ਨੂੰ 28 ਫੀਸਦੀ ਡੀ.ਏ. ਦਿੱਤਾ ਜਾਂਦਾ ਸੀ, ਜੋ ਸਾਲ 2026 ਵਿਚ ਵਧ ਕੇ 53 ਫੀਸਦੀ ਹੋ ਗਿਆ ਹੈ। ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਹਰੇਕ ਮਹੀਨੇ 363 ਕਰੋੜ ਰੁਪਏ ਦਾ ਲਾਭ ਹੋਵੇਗਾ, ਜਦਕਿ ਕੁੱਲ 11 ਫੀਸਦੀ ਡੀ.ਏ. ਨਾਲ ਮੁਲਾਜ਼ਮਾਂ ਨੂੰ ਸਾਲਾਨਾ 3988 ਕਰੋੜ ਰੁਪਏ ਦਾ ਲਾਭ ਹੋਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਸਕੀਮਾਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਦੇ ਵੀ ਇਹ ਨਹੀਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ, ਜਦੋਂ ਕਿ ਪੁਰਾਣੀਆਂ ਸਰਕਾਰਾਂ ਨੇ ਹਮੇਸ਼ਾ ਹੀ ਖਜ਼ਾਨਾ ਖਾਲੀ ਹੋਣ ਦੀ ਗੱਲ ਕਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ 71 ਹਜ਼ਾਰ 777 ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਦਿੱਤੀਆਂ ਹਨ।

RELATED ARTICLES
POPULAR POSTS