12.3 C
Toronto
Friday, November 6, 2026
spot_img
HomeਕੈਨੇਡਾFrontਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਅਕਾਲੀ ਦਲ ਪੁਨਰ ਸੁਰਜੀਤ’

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਅਕਾਲੀ ਦਲ ਪੁਨਰ ਸੁਰਜੀਤ’

ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਅਕਾਲੀ ਦਲ ਪੁਨਰ ਸੁਰਜੀਤ’
ਪਟਿਆਲਾ/ਬਿਊਰੋ ਨਿਊਜ਼
‘ਅਕਾਲੀ ਦਲ ਪੁਨਰ ਸੁਰਜੀਤ’ ਨੂੰ ਅੱਜ ਵੱਡਾ ਸਿਆਸੀ ਝਟਕਾ ਲੱਗਾ ਹੈ। ਇਸਦੇ ਚੱਲਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ-ਆਪ ਨੂੰ ਪਾਰਟੀ ਤੋਂ ਵੱਖ ਕਰ ਲਿਆ ਹੈ। ਚੰਦੂਮਾਜਰਾ ਦਾ ਕਹਿਣਾ ਹੈ ਕਿ ਮੈਂ ਪਿਛਲੇ ਦਿਨੀਂ ਪੰਥਕ ਏਕਤਾ ਲਈ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ। ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਨਤਕ ਤੌਰ ’ਤੇ ਦਿੱਤੇ ਪ੍ਰਤੀਕਰਮ ਤੋਂ ਮਹਿਸੂਸ ਹੋਇਆ ਹੈ ਕਿ ਉਨ੍ਹਾਂ ਨਾਲ ਸਾਡੀ ਸੋਚ, ਵਿਚਾਰ ਅਤੇ ਕਾਰਜਸ਼ੈਲੀ ਆਪਸੀ ਤੌਰ ’ਤੇ ਮੇਲ ਨਹੀਂ ਖਾਂਦੀ। ਚੰਦੂਮਾਜਰਾ ਨੇ ਇਹ ਵੀ ਕਿਹਾ ਹੈ ਕਿ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਸਾਡੀ ਭੂਮਿਕਾ ਸਿਰਫ ਅਖਬਾਰਾਂ ਦੇ ਬਿਆਨਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਝੀ ਆਵਾਜ਼ ਹੀ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

RELATED ARTICLES
POPULAR POSTS