5 ਪੁਲਿਸ ਮੁਲਾਜ਼ਮਾਂ ਸਮੇਤ 7 ਵਿਅਕਤੀਆਂ ਦੀ ਹੱਤਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨੇ ਅੱਜ ਬੈਂਕ ਦੀ ਕੈਸ਼ ਵੈਨ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪੰਜ ਪੁਲਿਸ ਮੁਲਾਜ਼ਮ ਅਤੇ ਦੋ ਬੈਂਕ ਕਰਮਚਾਰੀਆਂ ਦੀ ਵੀ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਜੰਮੂ ਅਤੇ ਕਸ਼ਮੀਰ ਬੈਂਕ ਦੀ ਕੈਸ਼ ਬੈਨ ਨੂੰ ਆਪਣਾ ਨਿਸ਼ਾਨਾ ਬਣਾਇਆ। ਹਮਲੇ ਤੋਂ ਬਾਅਦ ਅੱਤਵਾਦੀਆਂ ਨੇ ਕੈਸ਼ ਵੈਨ ਵਿਚੋਂ 50 ਲੱਖ ਰੁਪਏ ਵੀ ਲੁੱਟ ਲਏ। ਦੱਸਿਆ ਜਾ ਰਿਹਾ ਹੈ ਅੱਤਵਾਦੀ ਪੁਲਿਸ ਵਾਲਿਆਂ ਦੀਆਂ ਰਾਈਫਲਾਂ ਵੀ ਨਾਲ ਲੈ ਗਏ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …