Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਪੰਜਾਬੀਆਂ ਦੇ ਯੋਗਦਾਨ ਨੂੰ ਢੁੱਕਵੀਂ ਜਗਾ ਨਾ ਦੇਣ ਦੀ ਹੋਈ ਪੁਸ਼ਟੀઠ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ-ਨਿਕੋਬਾਰ ਭੇਜੇ ਗਏ ਉੱਚ-ਪੱਧਰੀ ਵਫ਼ਦ ਨੇ ਅੱਜ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਕੌਮੀ ਸਮਾਰਕ ਦਾ ਦੌਰਾ ਕੀਤਾ। ਵਫ਼ਦ ਨੇ ਉੱਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਹਰ ਰੋਜ਼ ਵਿਖਾਏ ਜਾਂਦੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਵੱਲੋਂ ਆਜ਼ਾਦੀ ਸੰਗਰਾਮ ਵਿਚ ਪਾਏ ਗਏ ਯੋਗਦਾਨ ਨੂੰ ਦਿੱਤੀ ਗਈ ਥਾਂ ਸਬੰਧੀ ਪੁਖ਼ਤਾ ਜਾਣਕਾਰੀ ਹਾਸਲ ਕੀਤੀ। ਇਹ ਵਫ਼ਦ ਆਪਣੀ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੂੰ ਸੌਂਪੇਗਾ। ਵਫਦ ਅਨੁਸਾਰ ਪੁਸ਼ਟੀ ਹੋਈ ਹੈ ਕਿ ਜੇਲ੍ਹ ਦੀਆਂ ਯਾਦਗਾਰੀ ਗੈਲਰੀਆਂ ਅਤੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਸਿੱਖਾਂ ਦੇ ਲਾਮਿਸਾਲ ਯੋਗਦਾਨ ਦਾ ਨਾਮਾਤਰ ઠਜ਼ਿਕਰ ਹੀ ਹੈ। ਜ਼ਿਕਰਯੋਗ ਹੈ ਕਿ ਐਸਜੀਪੀਸੀ ਨੇ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਵਿਚ ਵਫਦ ਅੰਡੇਮਾਨ ਨਿਕੋਬਾਰ ਭੇਜਿਆ ਹੈ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …