2.8 C
Toronto
Sunday, April 12, 2026
spot_img
Homeਪੰਜਾਬਫੂਲਕਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਪੰਜਾਬ ਯਾਤਰਾ ਕੀਤੀ ਸ਼ੁਰੂ

ਫੂਲਕਾ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਪੰਜਾਬ ਯਾਤਰਾ ਕੀਤੀ ਸ਼ੁਰੂ

ਭਲਕੇ ਤਰਨਤਾਰਨ ਅਤੇ ਜਲੰਧਰ ‘ਚ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਅੱਜ ਆਪਣੀ ‘ਪੰਜਾਬ ਯਾਤਰਾ’ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੀਤੀ। ਫੂਲਕਾ ਆਪਣੀ ਪਾਰਟੀ ਦੇ ਕਈ ਹੋਰ ਆਗੂਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਫੂਲਕਾ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਧਾਨ ਸਭਾ ਖੇਤਰਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਣਗੇ। ਉਨ੍ਹਾਂ ਦੇ ਹੱਲ ਲਈ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਇਨ੍ਹਾਂ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਉਠਾਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਤੋਂ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਲੋਕ ਹਮੇਸ਼ਾ ਵਿਰੋਧੀ ਪਾਰਟੀ ਕੋਲ ਪਹੁੰਚ ਕਰਦੇ ਹਨ ਪਰ ਲੋਕਾਂ ਨੂੰ ਆਪਣੀ ਮੁਸ਼ਕਲ ਦੇ ਹੱਲ ਲਈ ਵਿਰੋਧੀ ਧਿਰ ਦੇ ਨੇਤਾਵਾਂ ਤੱਕ ਪਹੁੰਚ ਕਰਨੀ ਆਸਾਨ ਨਹੀਂ ਹੁੰਦੀ। ਫੂਲਕਾ ਨੇ ਕਿਹਾ ਕਿ ਉਹ ਭਲਕੇ ਤਰਨਤਾਰਨ ਤੇ ਜਲੰਧਰ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ।

RELATED ARTICLES
POPULAR POSTS