5.8 C
Toronto
Wednesday, November 11, 2026
spot_img
HomeਕੈਨੇਡਾFrontਐਲਨ ਮਸਕ ਨੇ ਡੋਨਾਲਡ ਟਰੰਪ ਦੀ ਪਾਰਟੀ ਦੇ ਸਮਰਥਨ ਵਾਲੇ ਪੋਸਟ ਹਟਾਏ

ਐਲਨ ਮਸਕ ਨੇ ਡੋਨਾਲਡ ਟਰੰਪ ਦੀ ਪਾਰਟੀ ਦੇ ਸਮਰਥਨ ਵਾਲੇ ਪੋਸਟ ਹਟਾਏ

ਐਲਨ ਮਸਕ ਨੇ ਡੋਨਾਲਡ ਟਰੰਪ ਦੀ ਪਾਰਟੀ ਦੇ ਸਮਰਥਨ ਵਾਲੇ ਪੋਸਟ ਹਟਾਏ
ਰਿਪਬਲਿਕਨ ਪਾਰਟੀ ਦੇ ਪ੍ਰਚਾਰ ’ਤੇ ਖਰਚੇ ਸਨ 4400 ਕਰੋੜ ਰੁਪਏ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਵਿਚ ਮੱਧਕਾਲੀ ਚੋਣਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰਿਪਬਲਿਕਨ ਪਾਰਟੀ ਦੀ ਹਾਰ ਤੋਂ ਬਾਅਦ ਅਰਬਪਤੀ ਐਲਨ ਮਸਕ ਨੇ ਪਾਰਟੀ ਦੇ ਸਮਰਥਨ ਵਿਚ ਕੀਤੇ ਗਏ ਸੋਸ਼ਲ ਮੀਡੀਆ ਪੋਸਟ ਡਿਲੀਟ ਕਰ ਦਿੱਤੇ ਹਨ। ਮਸਕ ਨੇ ਚੋਣਾਂ ਦੌਰਾਨ ਰਿਪਬਲਿਕਨ ਉਮੀਦਵਾਰਾਂ ਦੇ ਪ੍ਰਚਾਰ ’ਤੇ ਘੱਟ ਤੋਂ ਘੱਟ 458 ਮਿਲੀਅਨ ਡਾਲਰ, ਯਾਨੀ ਕਰੀਬ 4400 ਕਰੋੜ ਰੁਪਏ ਖਰਚ ਕੀਤੇ ਸਨ। ਚੋਣਾਂ ਵਿਚ ਟਰੰਪ ਦੀ ਰਿਪਬਲਿਕਨ ਪਾਰਟੀ ਨੂੰ ਮਿਲੀ ਹਾਰ ਤੋਂ ਬਾਅਦ ਮਸਕ ਦੀ ਸੰਪਤੀ ਵਿਚ ਵੀ ਵੱਡੀ ਗਿਰਾਵਟ ਆਈ ਹੈ। ਅਮਰੀਕਾ ਦੇ ਮੀਡੀਆ ਮੁਤਾਬਕ ਮਸਕ ਦੀ ਨੈਟਵਰਥ ਕਰੀਬ 2.8 ਲੱਖ ਕਰੋੜ ਰੁਪਏ ਘਟ ਗਈ ਹੈ। ਜ਼ਿਕਰਯੋਗ ਹੈ ਕਿ ਹਾਊਸ ਵਿਚ ਕੁੱਲ 435 ਸੀਟਾਂ ਹਨ ਅਤੇ ਇਨ੍ਹਾਂ ਸਾਰੀਆਂ ਸੀਟਾਂ ਲਈ ਵੋਟਾਂ ਪਈਆਂ ਸਨ। ਡੈਮੋਕਰੇਟਿਕ ਪਾਰਟੀ ਨੇ ਇਨ੍ਹਾਂ ਚੋਣਾਂ ਵਿਚ ਬਹੁਮਤ ਹਾਸਲ ਕਰ ਲਿਆ ਸੀ। ਅਮਰੀਕਾ ਵਿਚ ਰਿਪਬਲਿਕਨ ਪਾਰਟੀ ਦੀ 50 ਸਾਲਾਂ ਦੇ ਇਤਿਹਾਸ ਵਿਚ ਇਹ ਸਭ ਤੋਂ ਵੱਡੀ ਹਾਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੂੰ ਵੀ ਇਹ ਅੰਦਾਜ਼ਾ ਨਹੀਂ ਸੀ ਕਿ ਰਿਪਬਲਿਕਨ ਪਾਰਟੀ ਦੀ ਏਨੀ ਵੱਡੀ ਹਾਰ ਹੋਵੇਗੀ।

RELATED ARTICLES
POPULAR POSTS