11.1 C
Toronto
Friday, November 6, 2026
spot_img
HomeਕੈਨੇਡਾFrontਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ
ਭੀਮ ਸਿੰਘ ਨੇ ਸਰਕਾਰ ਕੋਲੋਂ ਮੁਆਵਜ਼ਾ ਲੈਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਨਸ਼ਾ ਵਿਰੋਧੀ ਕਾਰਜਕਰਤਾ ਪਰਵਿੰਦਰ ਸਿੰਘ ਝੋਟਾ ਦੀ ਲੰਘੀ 13 ਅਕਤੂਬਰ ਨੂੰ ਮਾਨਸਾ ਵਿਚ ਇਕ ਕੈਮਿਸਟ ਨੇ ਦੁਕਾਨ ਦੇ ਅੰਦਰ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਰਵਿੰਦਰ ਸਿੰਘ ਝੋਟਾ ਦਾ ਅੱਜ ਚੰਡੀਗੜ੍ਹ ਦੇ ਪੀਜੀਆਈ ਵਿਚ ਪੋਸਟ ਮਾਰਟਮ ਹੋਇਆ ਹੈ। ਇਸੇ ਦੌਰਾਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅੱਜ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਨਸਾ ਦੇ ਐਸ.ਐਸ.ਪੀ. ਦਾ ਤਬਾਦਲਾ ਨਹੀਂ ਹੋ ਜਾਂਦਾ ਅਤੇ ਉਸ ’ਤੇ ਵਿਭਾਗੀ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ। ਇਸੇ ਦੌਰਾਨ ਭੀਮ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ 2 ਕਰੋੜ ਰੁਪਏ ਦੀ ਮਾਲੀ ਸਹਾਇਤਾ ਨਹੀਂ ਲੈਣਗੇ ਅਤੇ ਨਾ ਹੀ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੂੰੂ ਸਰਕਾਰੀ ਨੌਕਰੀ ਚਾਹੀਦੀ ਹੈ। ਭੀਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸੁਰੱਖਿਆ ਵੀ ਭਾਵੇਂ ਸਰਕਾਰ ਵਾਪਸ ਲੈ ਲਵੇ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਚੁੱਪ ਨਹੀਂ ਬੈਠਣਗੇ। ਭੀਮ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਸੰਘਰਸ਼ ਨਸ਼ੇ ਦੇ ਖਿਲਾਫ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਗੇ।

RELATED ARTICLES
POPULAR POSTS